ਜਲਾਲਾਬਾਦ, 18 ਫਰਵਰੀ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਸ਼ਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਢਾਣੀ ਫੂਲਾ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਬਲਵਿੰਦਰ ਸਿੰਘ ਪੁੱਤਰ ਤਾਰਾ ਸਿੰਘ, ਤਾਰਾ ਸਿੰਘ ਪੁੱਤਰ ਉਜਾਗਰ ਸਿੰਘ, ਸਰਬਜੀਤ ਸਿੰਘ ਉਰਫ਼ ਜਸਪਾਲ ਸਿੰਘ ਪੁੱਤਰ ਫ਼ੌਜਾਂ ਸਿੰਘ, ਛੱਲੋ ਬਾਈ ਪਤਨੀ ਤਾਰਾ ਸਿੰਘ ਅਤੇ ਰੱਜੀ ਪਤਨੀ ਬਲਵਿੰਦਰ ਸਿੰਘ ਵਾਸੀ ਢਾਣੀ ਫੂਲਾ ਸਿੰਘ ਢਾਣੀ ਢੰਡੀ ਖ਼ੁਰਦ ਨੇ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |