29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਚੱਲਦੀ ਕਰੇਟਾ ਕਾਰ ਨੂੰ ਲੱਗੀ ਭਿਆਨਕ ਅੱਗ <br/>

ਅਬੋਹਰ ਦੇ ਮਲੋਟ ਰੋਡ 'ਤੇ ਅੱਗ ਦੀ ਲਪੇਟ 'ਚ ਆਈ ਕਰੇਟਾ ਕਾਰ ਦਾ ਦਿ੍ਸ਼ | ਅਜੀਤ ਤਸਵੀਰ <br/> 20-02-2026
ਅਬੋਹਰ, 19 ਫਰਵਰੀ (ਵਿਵੇਕ ਹੂੜੀਆ)-ਅਬੋਹਰ ਦੇ ਮਲੋਟ ਰੋਡ 'ਤੇ ਬੀਤੀ ਰਾਤ ਇਕ ਚੱਲਦੀ ਕਰੇਟਾ ਕਾਰ ਵਿਚ ਅਚਾਨਕ ਤਕਨੀਕੀ ਖ਼ਰਾਬੀ ਕਾਰਨ ਭਿਆਨਕ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦੇ ਹੀ ਦੇਖਦੇ ਕਾਰ ਸੜ ਕੇ ਸੁਆਹ ਹੋ ਗਈ | ਖ਼ੁਸ਼ਕਿਸਮਤੀ ਰਹੀ ਕਿ ਕਾਰ ਸਵਾਰ ਪਤੀ ਪਤਨੀ ਨੇ ਸਮਾਂ ਰਹਿੰਦੇ ਬਾਹਰ ਨਿਕਲ ਕੇ ਆਪਣੀ ਜਾਨ ਬਚਾ ਲਈ | ਜਾਣਕਾਰੀ ਅਨੁਸਾਰ ਗੋਬਿੰਦ ਨਗਰੀ ਗਲੀ ਨੰਬਰ 6 ਦੇ ਰਹਿਣ ਵਾਲੇ ਦਪਿੰਦਰ ਸਿੰਘ ਆਪਣੀ ਪਤਨੀ ਨਾਲ ਫੂਡ ਮਾਰਕੀਟ ਤੋਂ ਸਾਮਾਨ ਲੈ ਕੇ ਵਾਪਸ ਘਰ ਪਰਤ ਰਹੇ ਸਨ | ਜਦੋਂ ਉਹ ਸ਼ਿਵਮ ਢਾਬੇ ਦੇ ਨੇੜੇ ਪਹੁੰਚੇ ਤਾਂ ਕਾਰ ਵਿਚ ਅਚਾਨਕ ਸਪਾਰਕਿੰਗ ਹੋਣ ਲੱਗੀ | ਦਪਿੰਦਰ ਸਿੰਘ ਨੇ ਸੂਝ-ਬੂਝ ਦਿਖਾਉਂਦੇ ਹੋਏ ਤੁਰੰਤ ਕਾਰ ਸੜਕ ਕਿਨਾਰੇ ਖੜ੍ਹੀ ਕੀਤੀ ਅਤੇ ਆਪਣੀ ਪਤਨੀ ਸਮੇਤ ਤੁਰੰਤ ਬਾਹਰ ਨਿਕਲ ਆਏ | ਉਨ੍ਹਾਂ ਦੇ ਬਾਹਰ ਨਿਕਲਦੇ ਹੀ ਅੱਗ ਨੇ ਵਿਕਰਾਲ ਰੂਪ ਧਾਰ ਲਿਆ | ?ਅੱਗ ਦੀਆਂ ਲਪਟਾਂ ਇੰਨੀਆਂ ਉੱਚੀਆਂ ਸਨ ਕਿ ਰਾਹਗੀਰਾਂ ਨੇ ਧਮਾਕੇ ਦੇ ਡਰੋਂ ਆਪਣੇ ਵਾਹਨ ਦੂਰ ਹੀ ਰੋਕ ਲਏ | ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀ ਗੱਡੀ ਅਤੇ ਸਿਟੀ-1 ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ | ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਇਸ ਹਾਦਸੇ ਵਿਚ ਕਾਰ ਪੂਰੀ ਤਰ੍ਹਾਂ ਸੜ ਜਾਣ ਕਾਰਨ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ ਹੈ |

ਪਿਛਲੀ ਖ਼ਬਰ ਕੈਂਟਰ ਦੀ ਟੱਕਰ ਨਾਲ ਸਕੂਟਰੀ ਸਵਾਰ ਬਜ਼ੁਰਗ ਜ਼ਖ਼ਮੀ <br/> ਅਗਲੀ ਖ਼ਬਰ ਪਦ ਉੱਨਤ ਹੋਏ ਥਾਣਾ ਵੈਰੋਕੇ ਦੇ ਮੁਨਸ਼ੀ ਮਹਿੰਦਰ ਪਾਲ ਸਿੰਘ ਨੂੰ ਐੱਸ.ਐੱਸ.ਪੀ ਵਲੋਂ ਸਟਾਰ ਲਗਾ ਕੇ ਕੀਤਾ ਸਨਮਾਨਿਤ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।