29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸੈਮੀਨਾਰ <br/>

ਅਜੀਤ ਡੈਸਕ 20-02-2026
ਫ਼ਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਧਰਮਿੰਦਰ ਪਾਲ ਸਿੰਗਲਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਅਗਵਾਈ ਹੇਠ ਤੇ ਮੈਡਮ ਰੁਚੀ ਸਵਪਨ ਸ਼ਰਮਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਖਿੱਪਾਂ ਵਾਲੀ ਵਿਖੇ ਮੁਫ਼ਤ ਕਾਨੂੰਨੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਮੈਡਮ ਰੁਚੀ ਸਵਪਨ ਸ਼ਰਮਾ ਮਾਣਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ, ਅÏਰਤ, ਹਿਰਾਸਤ ਵਿਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਾਲਾਨਾ ਆਮਦਨ 3,00,000/- ਰੁਪਏ ਤੋਂ ਘੱਟ ਹੋਵੇ, ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ | ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫ਼ੀਸ, ਗਵਾਹਾਂ ਦੇ ਖ਼ਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅਦਾ ਕੀਤੇ ਜਾਂਦੇ ਹਨ | ਉਨ੍ਹਾਂ ਨੇ ਦੱਸਿਆ ਕਿ 14 ਮਾਰਚ ਨੂੰ ਹਰ ਜ਼ਿਲ੍ਹੇ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ | ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ | ਇਸ ਤੋਂ ਬਾਅਦ ਮੈਡਮ ਰਮਨਦੀਪ ਕੌਰ ਪੈਨਲ ਵਕੀਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ਹਾਜ਼ਰ ਪਿੰਡ ਵਾਸੀਆਂ ਨੂੰ ਦੱਸਿਆ ਗਿਆ ਕਿ ਵਿਚੋਲਗੀ ਵਿਵਾਦਾਂ ਨੂੰ ਨਿਪਟਾਉਣ ਦਾ ਸਰਲ ਅਤੇ ਨਿਰਪੱਖ ਤਰੀਕਾ ਹੈ | ਇਸ ਦੇ ਨਾਲ ਵਿਚੋਲਾ ਨਿਰਪੱਖ ਅਤੇ ਦਬਾਅ ਰਹਿਤ ਵਾਤਾਵਰਨ ਅਧੀਨ ਵਿਚਾਰ-ਵਟਾਂਦਰਾ ਕਰਕੇ ਸਭ ਧਿਰਾਂ ਦੀ ਮਨਜ਼ੂਰੀ ਨਾਲ ਵਿਵਾਦਾਂ ਦਾ ਹੱਲ ਕਰਦਾ ਹੈ | ਵਿਚੋਲਗੀ ਦੁਆਰਾ ਸਾਰੀਆਂ ਧਿਰਾਂ ਆਪਣੇ ਵਿਵਾਦਾਂ ਨੂੰ ਸਾਰੇ ਪੱਖਾਂ ਤੋਂ ਘੋਖਦੀਆਂ ਹਨ ਅਤੇ ਉਹ ਸਮਝੌਤਾ, ਜਿਹੜਾ ਸਾਰੀਆਂ ਧਿਰਾਂ ਨੂੰ ਮਨਜ਼ੂਰ ਹੋਵੇ, ਉਸ ਨੂੰ ਅਪਣਾਉਂਦੀਆਂ ਹਨ | ਵਿਚੋਲਗੀ ਕਿਸੇ ਝਗੜੇ ਨੂੰ ਸੁਲਝਾਉਣ ਦਾ ਇਕ ਘੋਖਿਆ, ਪਰਖਿਆ ਅਤੇ ਪ੍ਰਭਾਵਸ਼ਾਲੀ ਤਰੀਕਾ ਹੈ | ਵਿਚੋਲਗੀ ਪ੍ਰਕਿਰਿਆ ਵਿਚ ਜਿਨ੍ਹਾਂ ਧਿਰਾਂ ਨੇ ਹਿੱਸਾ ਲਿਆ ਹੈ, ਉਨ੍ਹਾਂ ਵਲੋਂ ਇਸ ਪ੍ਰਕਿਰਿਆ ਦੀ ਸਪਸ਼ਟਤਾ ਨਾਲ ਪੁਸ਼ਟੀ ਕੀਤੀ ਜਾਂਦੀ ਹੈ | ਉਨ੍ਹਾਂ ਨੇ ਬਜ਼ੁਰਗਾਂ ਦੇ ਕਾਨੂੰਨੀ ਹੱਕਾਂ ਅਤੇ ਬੱਚਿਆਂ ਨਾਲ ਸੰਬੰਧਿਤ ਪੋਸ਼ ਐਕਟ ਬਾਰੇ ਵੀ ਜਾਣਕਾਰੀ ਦਿੱਤੀ | ਪੈਨਲ ਵਕੀਲ ਵਲੋਂ ਦੱਸਿਆ ਗਿਆ ਕਿ ਪੋਸ਼ ਐਕਟ ਦੇ ਅਧੀਨ ਪੀੜਿਤ ਮਹਿਲਾਵਾਂ ਮੁਫ਼ਤ ਕਾਨੂੰਨੀ ਸਹਾਇਤਾ ਦੀ ਹੱਕਦਾਰ ਹਨ ਅਤੇ ਇਸ ਲਈ ਟੋਲ-ਫਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੇ ਟੈਲੀਫ਼ੋਨ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਅੰਤ ਵਿਚ ਪਿੰਡ ਖਿੱਪਾਂ ਵਾਲੀ ਦੇ ਸਰਪੰਚ ਵਲੋਂ ਜੱਜ ਸਾਹਿਬਾਨ ਅਤੇ ਪੈਨਲ ਵਕੀਲ ਦਾ ਧੰਨਵਾਦ ਕੀਤਾ ਗਿਆ |


ਸਰਕਾਰੀ ਹਾਈ ਸਕੂਲ ਖਿੱਪਾਂ ਵਾਲੀ ਵਿਖੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਮੈਡਮ ਰੁਚੀ ਸਵਪਨ ਸ਼ਰਮਾ | ਅਜੀਤ ਤਸਵੀਰ


ਪਿਛਲੀ ਖ਼ਬਰ ਸਰਕਾਰੀ, ਸੀਨੀ ਸੈਕੇ. ਸਕੂਲ ਕੇਰਾ ਖੇੜਾ ਦੀ ਰਜਨੀ ਬਾਲਾ ਨੇ ਸਲੋਗਨ ਲਿਖਣ 'ਚ ਰਾਜ ਪੱਧਰ 'ਤੇ ਹਾਸਿਲ ਕੀਤਾ ਪਹਿਲਾ ਸਥਾਨ... ਅਗਲੀ ਖ਼ਬਰ ਕੈਂਟਰ ਦੀ ਟੱਕਰ ਨਾਲ ਸਕੂਟਰੀ ਸਵਾਰ ਬਜ਼ੁਰਗ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।