29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਰਕਾਰੀ, ਸੀਨੀ ਸੈਕੇ. ਸਕੂਲ ਕੇਰਾ ਖੇੜਾ ਦੀ ਰਜਨੀ ਬਾਲਾ ਨੇ ਸਲੋਗਨ ਲਿਖਣ 'ਚ ਰਾਜ ਪੱਧਰ 'ਤੇ ਹਾਸਿਲ ਕੀਤਾ ਪਹਿਲਾ ਸਥਾਨ <br/>

ਕੇਰਾ ਖੇੜਾ ਸਕੂਲ ਵਿਖੇ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ 'ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ-ਜਸਮੇਲ ਸਿੰਘ ਢਿੱਲੋਂ <br/> 20-02-2026
ਬੱਲੂਆਣਾ, 19 ਫਰਵਰੀ (ਜਸਮੇਲ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦਾ ਰਾਜ ਪੱਧਰੀ ਸਭਿਆਚਾਰਕ ਮੁਕਾਬਲਾ 'ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ' ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ | ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਰਜਨੀ ਬਾਲਾ ਨੇ ਸਲੋਗਨ ਲਿਖਣ ਅਤੇ 11ਵੀਂ ਜਮਾਤ ਦੇ ਵਿਦਿਆਰਥੀ ਪਵਨ ਕੁਮਾਰ ਨੇ ਪੇਂਟਿੰਗ ਮੁਕਾਬਲਿਆਂ ਵਿਚ ਹਿੱਸਾ ਲਿਆ | ਰਜਨੀ ਬਾਲਾ ਨੇ ਸਲੋਗਨ ਲਿਖਣ ਵਿਚ ਰਾਜ ਪੱਧਰ 'ਤੇ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਜ਼ਿਲ੍ਹਾ ਪੱਧਰ 'ਤੇ ਜੇਤੂ ਵਿਦਿਆਰਥੀਆਂ ਨੀਤੂ, ਪੂਜਾ, ਹਰਪ੍ਰੀਤ ਕੌਰ ਅਤੇ ਰਾਜ ਪੱਧਰ 'ਤੇ ਜੇਤੂ ਵਿਦਿਆਰਥੀਆਂ ਨੂੰ ਕੇਰਾ ਖੇੜਾ ਸਕੂਲ ਵਿਖੇ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਜੇਤੂ ਵਿਦਿਆਰਥੀਆਂ ਦੇ ਮਾਪੇ ਅਤੇ ਗਾਈਡ ਅਧਿਆਪਕ ਵੀ ਹਾਜ਼ਰ ਰਹੇ | ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਮੈਡਮ ਕੰਚਨ, ਮੈਡਮ ਪਰਮਜੀਤ ਕੌਰ, ਮਿਸ ਸਵਾਤੀ ਅਤੇ ਜੇਤੂ ਬੱਚਿਆਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ 'ਆਪ' ਤੋਂ ਅੱਕੇ ਲੋਕਾਂ ਦਾ ਮੁੜ ਅਕਾਲੀ ਦਲ 'ਚ ਵਿਸ਼ਵਾਸ ਵਧਣ ਲੱਗਿਆ-ਯੂਥ ਆਗੂ ਗੋਰਾ ਸਿੰਘ <br/> ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।