ਅਬੋਹਰ, 19 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੁਭਾਸ਼ ਬਾਘਲਾ ਨੇ ਪੈੱ੍ਰਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਸੁਣਵਾਈ 18 ਮਾਰਚ ਤੱਕ ਟਾਲ ਦਿੱਤੀ ਹੈ ਜਦ ਕਿ ਇਹ ਚੋਣਾਂ 8 ਅਪ੍ਰੈਲ ਤੋਂ ਪਹਿਲਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਸਨ | ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਪ੍ਰਤੀ ਪੰਜਾਬ ਸਰਕਾਰ ਦਾ ਢਿੱਲਾ ਰਵੱਈਆ ਅਪਣਾਉਣ ਤੋਂ ਸਪਸ਼ਟ ਨਜ਼ਰ ਆ ਰਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਚੋਣਾਂ ਤੋਂ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਸੱਤਾ ਧਿਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਹਿਸਾਸ ਹੋ ਗਿਆ ਹੈ ਕਿ ਪੰਜਾਬ ਦੇ ਲੋਕਾਂ ਵਿਚ ਬਦਲਾਅ ਦਾ ਝਾਂਸੇ ਦੀ ਪ੍ਰਸਿੱਧੀ ਘੱਟ ਗਈ ਹੈ ਅਤੇ ਜਨਤਾ ਹਰ ਤਰੀਕੇ ਨਾਲ ਪਰੇਸ਼ਾਨ ਹੈ | ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਪੰਚ ਅਤੇ ਸਰਪੰਚ ਵੀ ਸੁਰੱਖਿਅਤ ਨਹੀਂ ਹਨ ਤਾਂ ਆਮ ਜਨਤਾ ਦਾ ਕੀ ਹੋਵੇਗਾ | ਆਮ ਆਦਮੀ ਪਾਰਟੀ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਹਰ ਪਾਸੇ ਭਿ੍ਸ਼ਟਾਚਾਰ ਫੈਲਿਆ ਹੋਇਆ ਹੈ | ਨਗਰ ਨਿਗਮ ਚੋਣਾਂ ਵਿਚ ਸੱਤਾ ਧਿਰ ਦੀ ਹੋਣ ਵਾਲੀ ਸੰਭਾਵੀ ਹਾਰ ਦਾ ਸਿੱਧਾ ਅਸਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਪਵੇਗਾ ਜਦ ਕਿ ਅੱਜ ਦੀ ਮੌਜੂਦਾ ਸਥਿਤੀ ਸਰਕਾਰ ਦੇ ਵਿਰੁੱਧ ਹੈ | ਇਸ ਲਈ ਜੇਕਰ ਕੋਈ ਪ੍ਰਸ਼ਾਸਕ ਨਿਯੁਕਤ ਕੀਤਾ ਜਾਂਦਾ ਹੈ ਤਾਂ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ |