ਫ਼ਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ਵਿਚ ਪਿੰਡ ਰਾਣਾ ਵੱਲ ਜਾ ਰਹੀ ਸੀ | ਇਸ ਦੌਰਾਨ ਸਾਹਮਣੇ ਤੋਂ ਆ ਰਿਹਾ ਅੰਗਰੇਜ਼ ਸਿੰਘ ਉਰਫ਼ ਗੱਗੀ ਪੁੱਤਰ ਜੋਗਿੰਦਰ ਸਿੰਘ ਵਾਸੀ ਰਾਣਾ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਗਿਆ ਅਤੇ ਖੇਤਾਂ ਵੱਲ ਨੂੰ ਜਾਣ ਲੱਗਾ | ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਕੋਲ ਮੌਜੂਦ ਮੋਮੀ ਲਿਫ਼ਾਫ਼ੇ ਦੀ ਚੈਕਿੰਗ ਕੀਤੀ ਤਾਂ ਉਸ ਵਿਚੋਂ 10 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |