ਫ਼ਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਇਸ ਸਾਲ ਜੇ.ਈ.ਈ. ਮੇਨਜ਼ ਦੀ ਪ੍ਰੀਖਿਆ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ | ਵਿਦਿਆਰਥੀਆਂ ਦੀ ਦਿਨ-ਰਾਤ ਦੀ ਮਿਹਨਤ, ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਇਹ ਮਾਣਮੱਤੀ ਸਫਲਤਾ ਸੰਭਵ ਹੋ ਸਕੀ ਹੈ | ਸਕੂਲ ਦੇ ਵੱਖ-ਵੱਖ ਵਿਦਿਆਰਥੀਆਂ ਯਥਾਰਥ ਨੇ 99.4 ਪ੍ਰਤੀਸ਼ਤ ਅੰਕ, ਪੂਰਨਿਮ ਨੇ 96.3 ਪ੍ਰਤੀਸ਼ਤ ਅੰਕ, ਅਰਣਵ ਨੇ 95.4 ਪ੍ਰਤੀਸ਼ਤ ਅੰਕ, ਕੁਨਾਲ ਨੇ 95 ਪ੍ਰਤੀਸ਼ਤ ਅੰਕ, ਦਰਸ਼ੀਲ ਨੇ 89 ਪ੍ਰਤੀਸ਼ਤ ਅੰਕ, ਤਿ੍ਗੁਣ ਨੇ 88.4 ਪ੍ਰਤੀਸ਼ਤ ਅੰਕ, ਅਸ਼ਨੂਰ, ਕਿ੍ਸ਼ ਅਤੇ ਰਾਜ ਭਾਰਤੀ ਨੇ 85 ਪ੍ਰਤੀਸ਼ਤ ਅੰਕ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ | ਸਕੂਲ ਪ੍ਰਬੰਧਕੀ ਕਮੇਟੀ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਨਿਰੰਤਰ ਅਭਿਆਸ, ਸਹੀ ਰਣਨੀਤੀ ਅਤੇ ਅਨੁਸ਼ਾਸਨ ਦਾ ਸਿੱਟਾ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ 'ਚ ਵੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਤਿਆਰੀ ਅਤੇ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾਂਦਾ ਰਹੇਗਾ | ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਦੇ ਪ੍ਰਧਾਨ ਰਮਨ ਕੁਮਾਰ ਵਾਟਸ, ਪਿ੍ੰਸੀਪਲ ਸ਼੍ਰੀਮਤੀ ਸੰਗੀਤਾ ਤਿੰਨਾ, ਐਗਜ਼ੀਕਿਊਟਿਵ ਡਾਇਰੈਕਟਰ ਦੀਪਕ ਸ਼ਰਮਾ, ਵਾਈਸ ਪਿ੍ੰਸੀਪਲ ਸ਼੍ਰੀਮਤੀ ਸੀਮਾ ਸ਼ਰਮਾ, ਪੀ.ਟੀ.ਏ. ਪ੍ਰਧਾਨ ਨਰਿੰਦਰ ਸਚਦੇਵਾ ਅਤੇ ਸਮੂਹ ਸਟਾਫ਼ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਜੇ.ਈ.ਈ. ਮੇਨਜ਼ ਪ੍ਰੀਖਿਆ ਵਿਚ ਸ਼ਾਨਦਾਰ ਨਤੀਜੇ ਹਾਸਲ ਕਰਨ ਵਾਲੇ ਆਤਮ ਵੱਲਭ ਪਬਲਿਕ ਸਕੂਲ ਦੇ ਵਿਦਿਆਰਥੀ |