28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਜੇ. ਈ. ਈ. ਪ੍ਰੀਖਿਆ 'ਚ ਰਚਿਆ ਇਤਿਹਾਸ <br/>

ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ | ਅਜੀਤ ਤਸਵੀਰ <br/> 20-02-2026
ਫ਼ਾਜ਼ਿਲਕਾ, 19 ਫਰਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ਦੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ ਜੇ.ਈ.ਈ. ਜਨਵਰੀ 2026 ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ | ਅਰਮਾਨ ਨਾਗਪਾਲ ਨੇ 99 ਪ੍ਰਤੀਸ਼ਤ, ਸੰਚਿਤ ਖੁੰਗਰ ਨੇ 99 ਪ੍ਰਤੀਸ਼ਤ ਅੰਕ, ਰਾਘਵ ਸੋਇਨ ਨੇ 98 ਪ੍ਰਤੀਸ਼ਤ ਅੰਕ, ਸਤਿਆਮਿਤਰ ਗੁੰਬਰ ਨੇ 97 ਪ੍ਰਤੀਸ਼ਤ ਅੰਕ, ਅਕਸ਼ਰਾ ਨੇ 95 ਪ੍ਰਤੀਸ਼ਤ ਅੰਕ, ਅਮੋਲ ਨੇ 92.3 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਇਸ ਮਾਣਮੱਤੀ ਪ੍ਰਾਪਤੀ 'ਤੇ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਰਿਤੂ ਭੁਸਰੀ ਅਤੇ ਵਾਈਸ ਪਿ੍ੰਸੀਪਲ ਸ਼੍ਰੀਮਤੀ ਸ਼ਿਲਪਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਾਰੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਰਿਤੂ ਭੁਸਰੀ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਸਿੱਟਾ ਹੈ | ਉਨ੍ਹਾਂ ਉਮੀਦ ਜਤਾਈ ਕਿ ਇਹ ਵਿਦਿਆਰਥੀ ਦੇਸ਼ ਦੇ ਪ੍ਰਤਿਸ਼ਠਿਤ ਇੰਜੀਨੀਅਰਿੰਗ ਕਾਲਜਾਂ ਵਿਚ ਆਪਣੀ ਥਾਂ ਬਣਾ ਕੇ ਸਕੂਲ ਦਾ ਨਾਂ ਹੋਰ ਰੌਸ਼ਨ ਕਰਨਗੇ | ਵਾਈਸ ਪਿ੍ੰਸੀਪਲ ਸ਼੍ਰੀਮਤੀ ਸ਼ਿਲਪਾ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਸਕੂਲ ਪ੍ਰਬੰਧਕ ਹਮੇਸ਼ਾ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿੰਦੇ ਹਨ | ਇਸ ਸ਼ਾਨਦਾਰ ਪ੍ਰਾਪਤੀ ਨਾਲ ਪੂਰੇ ਸਕੂਲ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਹੈ |

ਪਿਛਲੀ ਖ਼ਬਰ ਸਰਪੰਚ ਭਜਨ ਲਾਲ ਨੇ ਬਤੌਰ ਅਬਜ਼ਰਵਰ ਸੰਭਾਲੀ ਕਮਾਨ <br/> ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ 14 ਦੀ ਜ਼ਿਲ੍ਹਾ ਪੱਧਰੀ ਰੈਲੀ ਨੂੰ ਲੈ ਕੇ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।