31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪਿੰਡਾਂ 'ਚ ਲੱਗੇ ਹੋਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕੈਂਪ ਦਾ 'ਆਪ' ਬਲਾਕ ਪ੍ਰਧਾਨ ਹੈਪੀ ਸੰਧੂ ਨੇ ਲਿਆ ਜਾਇਜ਼ਾ <br/>

ਬਲਾਕ ਪ੍ਰਧਾਨ ਹੈਪੀ ਸੰਧੂ ਪਿੰਡਾਂ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲੱਗੇ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 21-02-2026
ਮੰਡੀ ਅਰਨੀਵਾਲਾ, 20 ਫਰਵਰੀ (ਨਿਸ਼ਾਨ ਸਿੰਘ ਮੋਹਲ਼ਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਹੈਲਥ ਕਾਰਡ ਬਣਾਉਣ ਲਈ ਪਿੰਡਾਂ 'ਚ ਕੈਂਪ ਲਗਾਏ ਜਾ ਰਹੇ ਹਨ | ਇਸੇ ਤਰ੍ਹਾਂ ਅਰਨੀਵਾਲਾ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਲੱਗ ਰਹੇ ਕੈਂਪਾਂ ਦਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਰਾਜ ਸਿੰਘ ਹੈਪੀ ਸੰਧੂ ਜੌੜਕੀ ਨੇ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਲੋਕ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਹੇ ਹਨ ਕਿ ਉਨ੍ਹਾਂ ਨੂੰ ਇਸ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦਾ ਇਲਾਜ ਕਰਵਾਉਣ ਦੀ ਸਹੂਲਤ ਮਿਲੀ ਹੈ | ਇਸ ਮੌਕੇ ਨਿਰਵੈਰ ਸਿੰਘ ਭੁੱਲਰ ਬਲਾਕ ਪ੍ਰਧਾਨ, ਅਮਨ ਸਰਪੰਚ ਬਲਾਕ ਪ੍ਰਧਾਨ, ਜਸ਼ਨ ਚੀਮਾ ਬਲਾਕ ਪ੍ਰਧਾਨ ਕਿਸਾਨ ਵਿੰਗ, ਕਰਨਵੀਰ ਸਿੰਘ ਗਰੇਵਾਲ ਬਲਾਕ ਪ੍ਰਧਾਨ ਕਿਸਾਨ ਵਿੰਗ, ਪਰਮਿੰਦਰ ਸਿੰਘ ਮੈਂਬਰ ਢਿਪਾਵਾਲੀ, ਵਿਨੋਦ ਸਰਪੰਚ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਨੇ ਮੋਦੀ ਸਰਕਾਰ ਦੀ ਅਮਰੀਕਾ ਟਰੇਡ ਡੀਲ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਲੋਕਤੰਤਰ ਸੈਨਾਨੀ ਸੰਘ ਨੇ ਮੰਗਾਂ ਨੂੰ ਲੈ ਕੇ ਰਾਜਪਾਲ ਦੇ ਨਾਂਅ ਭੇਜੇ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।