31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 21-02-2026

ਫ਼ਾਜ਼ਿਲਕਾ, 20 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਭਾਸ਼ ਚੰਦਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਪਿੰਡ ਘਟਿਆਂ ਵਾਲੀ ਜੱਟਾਂ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ | ਸ਼ੱਕ ਪੈਣ 'ਤੇ ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣੀ ਪਛਾਣ ਚਰਨ ਸਿੰਘ ਉਰਫ਼ ਮੋਹਲ਼ੀ ਪੁੱਤਰ ਮਹਿੰਦਰ ਸਿੰਘ ਵਾਸੀ ਅਲਿਆਣਾ ਵਜੋਂ ਦੱਸੀ | ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਦੀ ਪੈਂਟ ਦੀ ਸੱਜੀ ਜੇਬ 'ਚੋਂ ਮੋਮੀ ਲਿਫ਼ਾਫ਼ੇ ਵਿਚੋਂ 7.10 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਕਿੱਲੋ ਅਫ਼ੀਮ ਸਮੇਤ ਰਾਜਸਥਾਨ ਦੇ ਦੋ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਨੇ ਮੋਦੀ ਸਰਕਾਰ ਦੀ ਅਮਰੀਕਾ ਟਰੇਡ ਡੀਲ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।