30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਛਤਰਪਤੀ ਸ਼ਿਵਾਜੀ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ <br/>

ਅਜੀਤ ਡੈਸਕ 21-02-2026
ਅਬੋਹਰ, 20 ਫਰਵਰੀ (ਵਿਵੇਕ ਹੂੜੀਆ)-ਸਥਾਨਕ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਮਹਾਨ ਮਰਾਠਾ ਸ਼ਾਸਕ ਛਤਰਪਤੀ ਸ਼ਿਵਾਜੀ ਮਹਾਰਾਜ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ | ਇਸ ਮੌਕੇ ਕਾਲਜ ਦੇ ਡਾਇਰੈਕਟਰ, ਪਿ੍ੰਸੀਪਲ, ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਇਸ ਮਹਾਨ ਯੋਧੇ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਤੇ ਸ਼ਿਵਾਜੀ ਮਹਾਰਾਜ ਦੀ ਤਸਵੀਰ 'ਤੇ ਫ਼ੁਲ ਮਾਲਾਵਾਂ ਅਰਪਿਤ ਕਰਕੇ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਡਾਇਰੈਕਟਰ ਨੇ ਕਿਹਾ ਕਿ ਸ਼ਿਵਾਜੀ ਮਹਾਰਾਜ ਸਿਰਫ਼ ਇਕ ਮਹਾਨ ਸ਼ਾਸਕ ਹੀ ਨਹੀਂ ਸਨ, ਸਗੋਂ ਉਹ ਆਦਰਸ਼ ਲੀਡਰਸ਼ਿਪ, ਦੂਰਅੰਦੇਸ਼ੀ ਤੇ ਰਾਸ਼ਟਰ ਹਿਤ ਦੇ ਪ੍ਰਤੀਕ ਸਨ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਿਵਾਜੀ ਮਹਾਰਾਜ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਾਹਸ, ਅਨੁਸ਼ਾਸਨ ਤੇ ਕਰਤੱਵ ਨਿਭਾਉਣ ਦਾ ਸੰਕਲਪ ਲੈਣ | ਕਾਲਜ ਦੀ ਪਿ੍ੰਸੀਪਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ਿਵਾਜੀ ਮਹਾਰਾਜ ਨੇ ਉਲਟ ਪ੍ਰਸਥਿਤੀਆਂ ਵਿਚ ਵੀ ਧੀਰਜ ਅਤੇ ਸੂਝ-ਬੂਝ ਨਾਲ ਕੰਮ ਕਰਦਿਆਂ 'ਸਵਰਾਜ' ਦੀ ਸਥਾਪਨਾ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਭਾਸ਼ਨ, ਕਵਿਤਾਵਾਂ ਅਤੇ ਇਕ ਲਘੂ ਨਾਟਕ ਪੇਸ਼ ਕੀਤਾ, ਜਿਸ 'ਚ ਸ਼ਿਵਾਜੀ ਮਹਾਰਾਜ ਦੀ ਬਹਾਦਰੀ ਅਤੇ ਪ੍ਰਬੰਧਕੀ ਕੁਸ਼ਲਤਾ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ | ਇਤਿਹਾਸ ਵਿਭਾਗ ਦੇ ਲੈਕਚਰਾਰ ਨੇ ਉਨ੍ਹਾਂ ਦੇ ਸੰਘਰਸ਼ ਤੇ ਸਵਰਾਜ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਪ੍ਰੋਗਰਾਮ ਦੌਰਾਨ ਇਕ ਵਿਚਾਰ ਗੋਸ਼ਟੀ ਵੀ ਕਰਵਾਈ ਗਈ, ਜਿਸ ਦਾ ਵਿਸ਼ਾ 'ਅੱਜ ਦੇ ਸਮੇਂ ਵਿਚ ਸ਼ਿਵਾਜੀ ਮਹਾਰਾਜ ਦੇ ਆਦਰਸ਼ਾਂ ਦੀ ਪ੍ਰਸੰਗਿਕਤਾ' ਰੱਖਿਆ ਗਿਆ ਸੀ | ਇਸ ਵਿਚ ਵਧੀਆ ਪੇਸ਼ਕਾਰੀ ਦੇਣ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ | ਕਾਲਜ ਪ੍ਰਸ਼ਾਸਨ ਨੇ ਅੰਤ ਵਿਚ ਸੰਕਲਪ ਲਿਆ ਕਿ ਅਜਿਹੇ ਇਤਿਹਾਸਕ ਸਮਾਗਮਾਂ ਰਾਹੀਂ ਵਿਦਿਆਰਥੀਆਂ 'ਚ ਦੇਸ਼ ਭਗਤੀ ਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਜਾਰੀ ਰੱਖਿਆ ਜਾਵੇਗਾ | ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਹੋਈ |

ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਸਿਵਲ ਸਰਜਨ ਡਾ. ਕਵਿਤਾ ਸਿੰਘ ਵਲੋਂ ਸਮੂਹ ਪੋ੍ਰਗਰਾਮ ਅਫ਼ਸਰਾਂ, ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।