30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਜੀਤ ਡੈਸਕ 21-02-2026

ਫ਼ਾਜ਼ਿਲਕਾ, 20 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਢਾਣੀ ਵਾਟਰ ਵਰਕਸ ਅਰਨੀਵਾਲਾ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਪਣੇ ਹੱਥ 'ਚ ਪਲਾਸਟਿਕ ਦੀ ਕੈਂਨੀ ਫੜੀ ਆਉਂਦਾ ਦਿਖਾਈ ਦਿੱਤਾ | ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੇ ਹੱਥ 'ਚ ਫੜੀ ਕੈਂਨੀ ਦੀ ਚੈਕਿੰਗ ਕੀਤੀ ਤਾਂ ਉਸ 'ਚੋਂ ਸਵਾ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਕੰਧਵਾਲਾ ਹਾਜ਼ਰ ਵਜੋਂ ਹੋਈ ਹੈ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਇਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਆਯੋਜਿਤ <br/> ਅਗਲੀ ਖ਼ਬਰ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਛਤਰਪਤੀ ਸ਼ਿਵਾਜੀ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।