28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਲਾਭਪਾਤਰੀਆਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਦਿੱਤੀ ਜਾਣਕਾਰੀ <br/>

ਮੰਡੀ ਲਾਧੂਕਾ ਟਿਫਟੂ ਦੇ ਆਗੂ ਅਤੇ ਵਰਕਰ ਕੇਂਦਰ ਸਰਕਾਰ ਦੇ ਚਾਰ ਨਵੇਂ ਲੇਬਰ ਕੋਡ ਨਿਯਮਾਂ ਦਾ ਵਿਰੋਧ ਕਰਦੇ ਹੋਏ | ਤਸਵੀਰ : ਰਾਕੇਸ਼ ਛਾਬੜਾ <br/> 22-02-2026
ਮੰਡੀ ਲਾਧੂਕਾ, 21 ਫਰਵਰੀ (ਰਾਕੇਸ਼ ਛਾਬੜਾ)-ਮਿਸਤਰੀ ਮਜ਼ਦੂਰ ਯੂਨੀਅਨ ਇਫਟੂ ਦੀ ਇਕ ਮੀਟਿੰਗ ਦਵਿੰਦਰ ਕੁਮਾਰ ਤੇ ਭਜਨ ਲਾਲ ਦੀ ਪ੍ਰਧਾਨਗੀ ਹੇਠ ਹੋਈ | ਪਿੰਡ ਕਾਠਗੜ੍ਹ ਵਿਖੇ ਹੋਈ | ਮੀਟਿੰਗ 'ਚ ਮਿਸਤਰੀਆਂ ਤੇ ਮਜ਼ਦੂਰਾਂ ਨੂੰ ਸਰਕਾਰ ਵਲੋਂ ਮਿਲ ਰਹੀਆਂ ਸਕੀਮਾਂ ਤੇ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਕਿਹਾ ਹੈ ਲਾਭਪਾਤਰੀ ਨੂੰ ਜਿਹੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਉਨ੍ਹਾਂ ਬਾਰੇ ਜਾਣਕਾਰੀ ਦਿੱਤੀ ਗਈ, ਇਸ ਦੌਰਾਨ ਲਾਭਪਾਤਰੀਆਂ ਨੂੰ ਸਹੀ ਤਰੀਕੇ ਨਾਲ ਕਾਪੀਆਂ ਭਰਨ ਬਾਰੇ ਜਾਣਕਾਰੀ ਦਿੱਤੀ ਗਈ, ਉਨ੍ਹਾਂ ਨੇ ਕਿਹਾ ਹੈ ਜੇਕਰ ਠੀਕ ਤਰੀਕੇ ਦੇ ਨਾਲ ਕਾਪੀ ਭਰੀ ਜਾਵੇ ਤਾਂ ਵਾਰ ਵਾਰ ਲੱਗਣ ਵਾਲੇ ਇਤਰਾਜ਼ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਨੇ ਕਿਹਾ ਹੈ ਕੇਂਦਰ ਸਰਕਾਰ ਨੇ 29 ਲੇਬਰ ਕਾਨੂੰਨ ਰੱਦ ਕਰਕੇ ਚਾਰ ਨਵੇਂ ਲੇਬਰ ਕੋਡ ਲਿਆਂਦੇ ਹਨ, ਉਨ੍ਹਾਂ ਬਾਰੇ ਹਾਜ਼ਰੀਨ ਨੂੰ ਜਾਣੂੰ ਕਰਵਾਇਆ ਗਿਆ ਹੈ | ਉਨ੍ਹਾਂ ਨੇ ਕਿਹਾ ਹੈ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਚਾਰ ਨਵੇਂ ਲੇਬਰ ਕੋਡ ਮਜ਼ਦੂਰ ਵਿਰੋਧੀ ਹਨ | ਉਨ੍ਹਾਂ ਨੇ ਕਿਹਾ ਹੈ ਇਹ ਨਵੇਂ ਚਾਰ ਕਾਨੂੰਨ ਮਜ਼ਦੂਰ ਕੋਲੋਂ ਉਸ ਦਾ ਯੂਨੀਅਨ ਬਣਾਉਣ ਦਾ ਅਧਿਕਾਰ, ਹੜਤਾਲ ਕਰਨ ਦਾ ਅਧਿਕਾਰ ਖੋਂਹਦੇ ਹਨ, ਰੁਜ਼ਗਾਰ ਸੁਰੱਖਿਆ ਨੂੰ ਖ਼ਤਮ ਕਰਦੇ ਹਨ, ਪੱਕੀਆਂ ਨੌਕਰੀਆਂ ਨੂੰ ਖ਼ਤਮ ਕਰਦੇ ਹਨ, ਮਜ਼ਦੂਰਾਂ ਦੀ ਸੁਰੱਖਿਆ ਪ੍ਰਤੀ ਮਾਲਕਾਂ ਦੀ ਜਵਾਬਦੇਹੀ ਨੂੰ ਖ਼ਤਮ ਕਰਦੇ ਹਨ | ਇਹ ਕਾਨੂੰਨ ਆਉਟਸੋਰਸ ਵਰਕਰਾਂ ਦੇ ਹਿਤਾਂ 'ਤੇ ਵੀ ਘਾਤਕ ਹਮਲਾ ਹੈ | ਉਨ੍ਹਾਂ ਨੇ ਕਿਹਾ ਹੈ ਮਜ਼ਦੂਰ ਜਮਾਤ ਨੂੰ ਹਰ ਸਨਿਚਰਵਾਰ ਚਾਰ ਨਵੇਂ ਲੇਬਰ ਨਿਯਮਾਂ ਦੇ ਖ਼ਿਲਾਫ਼ ਅੰਦੋਲਨ ਕਰਕੇ ਵਿਰੋਧ ਕਰਨਾ ਚਾਹੀਦਾ ਹੈ | ਇਸ ਮੌਕੇ ਗੁਰਦੀਪ ਸਿੰਘ, ਹਰਮੀਤ ਸਿੰਘ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਸੁਨੇਜ ਸਿੰਘ, ਮੋਹਨ ਸਿੰਘ, ਜੋਗਿੰਦਰ ਸਿੰਘ, ਮੰਗਤ ਸਿੰਘ, ਜਸਵੰਤ ਸਿੰਘ, ਮਹਿੰਦਰ ਸਿੰਘ, ਮੁਖ਼ਤਿਆਰ ਸਿੰਘ ਤੇ ਹਰਮੇਸ਼ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਬੂਲ ਸ਼ਾਹ ਖੁੱਬਣ ਸਕੂਲ ਵਿਖੇ ਮਨਾਇਆ ਕੌਮਾਂਤਰੀ ਮਾਂ ਬੋਲੀ ਦਿਹਾੜਾ <br/> ਅਗਲੀ ਖ਼ਬਰ 15 ਲੱਖ ਦੀ ਫਿਰੌਤੀ ਮੰਗਣ ਵਾਲੇ ਚਾਰ ਨਾਬਾਲਗਾ ਨੂੰ ਫ਼ਾਜ਼ਿਲਕਾ ਪੁਲਿਸ ਨੇ ਕੀਤਾ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।