29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਲਾਲਾ ਜਗਤ ਨਾਰਾਇਣ ਐਜੂਕੇਸ਼ਨ ਕਾਲਜ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ <br/>

ਸੰਬੋਧਨ ਕਰਦੇ ਹੋਏ ਸਹਾਇਕ ਪ੍ਰੋਫੈਸਰ ਤੇ ਹਾਜ਼ਰ ਵਿਦਿਆਰਥੀ | ਤਸਵੀਰ : ਜਤਿੰਦਰ ਪਾਲ ਸਿੰਘ <br/> 22-02-2026
ਜਲਾਲਾਬਾਦ, 21 ਫਰਵਰੀ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਫਲੀਆਂ ਵਾਲਾ ਵਿਖੇ ਸਥਿਤ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਅਤੇ ਪਿ੍ੰਸੀਪਲ ਡਾ. ਨਿਤਿਕਾ ਦੀ ਅਗਵਾਈ ਹੇਠ ਕਾਲਜ 'ਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ | ਇਸ ਮੌਕੇ ਕਾਲਜ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਪਿ੍ੰਸੀਪਲ ਡਾ. ਨਿਤਿਕਾ ਨੇ ਕਿਹਾ ਕਿ ਆਪਣੀ ਮਾਂ ਬੋਲੀ ਤੋਂ ਦੂਰ ਹੋਣਾ ਆਪਣੀਆਂ ਜੜ੍ਹਾਂ ਵੱਢਣ ਦੇ ਬਰਾਬਰ ਹੈ | ਪੰਜਾਬ ਸਿਰਫ਼ ਇਕ ਭਾਸ਼ਾ ਨਹੀਂ ਸਗੋਂ ਇਹ ਸਾਡੇ ਸੱਭਿਆਚਾਰ ਤੇ ਵਿਰਾਸਤ ਦਾ ਇਕ ਪੁਲ ਹੈ ਜੋ ਸਾਨੂੰ ਸਾਡੇ ਵਿਰਸੇ ਤੇ ਪੰਜਾਬ ਸਾਹਿਤ ਨਾਲ ਜੋੜ ਕੇ ਰੱਖਦੀ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕਵਿਤਾ, ਭਾਸ਼ਨ ਰਾਹੀਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਅਤੇ ਇਸ ਨੂੰ ਅਪਣਾਉਣ ਲਈ ਪ੍ਰਣ ਵੀ ਲਿਆ | ਪੰਜਾਬੀ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ ਨਿਰਮਲਾ ਰਾਣੀ ਤੇ ਸਹਾਇਕ ਪ੍ਰੋਫੈਸਰ ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਦਿਵਸ ਤੇ ਪੰਜਾਬੀ ਦੇ ਨਾਲ ਜੂੜਨ ਲਈ ਉਤਸ਼ਾਹਿਤ ਵੀ ਕੀਤਾ |

ਪਿਛਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਕਰਵਾਏ ਵੱਖ-ਵੱਖ ਸਾਹਿਤਕ ਮੁਕਾਬਲੇ <br/> ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ 14 ਦੀ ਜ਼ਿਲ੍ਹਾ ਪੱਧਰੀ ਰੈਲੀ ਨੂੰ ਲੈ ਕੇ ਇਕਾਈ ਕਾਹਨਾ ਵਿਖੇ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।