29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/>

ਸਰਕਾਰੀ ਹਾਈ ਸਕੂਲ ਹਿੰਮਤਪੁਰਾ ਦੇ ਵਿਦਿਆਰਥੀ ਵਿਦਾਇਗੀ ਪਾਰਟੀ ਦੌਰਾਨ ਸਕੂਲ ਸਟਾਫ਼ ਨਾਲ ਯਾਦਗਾਰੀ ਫ਼ੋਟੋ ਕਰਵਾਉਂਦੇ ਹੋਏ ਤੇ ਸੰਬੋਧਨ ਕਰਦੇ ਹੋਏ ਸਕੂਲ ਮੁਖੀ ਗਗਨਦੀਪ ਸਿੰਘ | ਤਸਵੀਰਾਂ : ਜਸਮੇਲ ਸਿੰਘ ਢਿੱਲੋਂ <br/> 28-02-2026
ਬੱਲੂਆਣਾ, 27 ਫਰਵਰੀ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਹਿੰਮਤਪੁਰਾ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਹੈੱਡਮਾਸਟਰ ਗਗਨਦੀਪ ਸਿੰਘ ਦੀ ਰਹਿਨੁਮਾਈ ਹੇਠ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਇਸ ਸਮੇਂ ਵੱਖ-ਵੱਖ ਅਧਿਆਪਕਾਂ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਸਕੂਲ ਹੈੱਡਮਾਸਟਰ ਗਗਨਦੀਪ ਸਿੰਘ ਨੇ ਸੰਬੋਧਨ ਕਰਦਿਆਂ ਜਿੱਥੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਉੱਥੇ ਉਨ੍ਹਾਂ ਵਿਦਿਆਰਥੀਆਂ ਨੂੰ ਨਕਲ ਰਹਿਤ ਪੇਪਰ ਕਰਨ ਦੀ ਅਪੀਲ ਕੀਤੀ | ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਠਿਆਈਆਂ ਵੰਡੀਆਂ ਗਈਆਂ | ਇਸ ਸਮੇਂ ਬੱਚਿਆਂ ਨੇ ਰੰਗਾ ਰੰਗ ਪੋ੍ਰਗਰਾਮ ਵੀ ਪੇਸ਼ ਕੀਤਾ | ਇਸ ਸਮੇਂ ਸਕੂਲ ਮੁਖੀ ਗਗਨਦੀਪ ਸਿੰਘ, ਮਾਸਟਰ ਸੁਨੀਲ ਕੁਮਾਰ, ਮਾਸਟਰ ਅਸ਼ੋਕ ਕੁਮਾਰ, ਮਾਸਟਰ ਨੀਰਜ ਕੁਮਾਰ, ਮੈਡਮ ਰਮਨਪ੍ਰੀਤ ਕੌਰ, ਮੈਡਮ ਰਾਜਦੀਪ ਕੌਰ, ਮੈਡਮ ਆਰਤੀ ਕਾਲੜਾ, ਮੈਡਮ ਸਪਨਾ | ਇਸ ਸਮੇਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤੋਹਫ਼ੇ ਵਜੋਂ ਵਾਟਰ ਬੋਤਲਾਂ ਵੀ ਦਿੱਤੀਆਂ |

ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਨੇ ਡੰਗਰ ਖੇੜਾ ਵਿਖੇ ਲਗਾਇਆ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਸਮਾਪਤ <br/> ਅਗਲੀ ਖ਼ਬਰ ਸਾਬਕਾ ਸਿਹਤ ਮੰਤਰੀ ਜਿਆਣੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ, ਸਰਹੱਦੀ ਖੇਤਰ ਦੀਆਂ ਮੁਸ਼ਕਿਲਾਂ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।