29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਜਾਖੜ ਦੀ ਅਗਵਾਈ ਹੇਠ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਕਾਂਗਰਸੀ ਆਗੂਆਂ ਨੇ ਭਾਜਪਾ 'ਚ ਕੀਤੀ ਸ਼ਮੂਲੀਅਤ <br/>

ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਕਾਂਗਰਸੀ ਆਗੂ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੁੰਦੇ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਤੇ ਹੋਰ | ਅਜੀਤ ਤਸਵੀਰ <br/> 28-02-2026
ਫ਼ਾਜ਼ਿਲਕਾ, 27 ਫ਼ਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਆਸੀ ਸਮੀਕਰਨਾਂ ਵਿਚ ਉਸ ਵੇਲੇ ਵੱਡਾ ਬਦਲਾਅ ਦੇਖਣ ਨੂੰ ਮਿਲਿਆ, ਜਦੋਂ ਕਾਂਗਰਸ ਦੇ ਕਈ ਪੁਰਾਣੇ ਤੇ ਮਜ਼ਬੂਤ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ | ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾ ਮੁੱਖ ਦਫ਼ਤਰ ਵਿਖੇ ਸੂਬਾ ਪ੍ਰਧਾਨ ਸੁਨੀਲ ਜਾਖੜ,ਫ਼ਾਜ਼ਿਲਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਜ਼ਿਲ੍ਹੇ ਦੇ ਸੀਨੀਅਰ ਆਗੂ ਰੰਜ਼ਮ ਕਮਰਾ ਦੀ ਹਾਜ਼ਰੀ ਵਿਚ ਇਨ੍ਹਾਂ ਆਗੂਆਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ | ਭਾਜਪਾ 'ਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ 'ਚ ਬਲਾਕ ਸੰਮਤੀ ਫ਼ਾਜ਼ਿਲਕਾ ਦੇ ਸਾਬਕਾ ਚੇਅਰਮੈਨ ਬੂਟਾ ਸਿੰਘ, ਕਾਂਗਰਸ ਦੀ ਸਾਬਕਾ ਬਲਾਕ ਪ੍ਰਧਾਨ ਸ੍ਰੀਮਤੀ ਬਾਗੋ ਭਾਈ ਵਿਸ਼ੇਸ਼ ਤੌਰ 'ਤੇ ਸ਼ਾਮਲ ਹਨ | ਇਨ੍ਹਾਂ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਖੇਤਰੀ ਸਕੱਤਰ ਗੁਰਦਿਆਲ ਸਿੰਘ, ਬਲਾਕ ਸਮਿਤੀ ਮੈਂਬਰ ਦੇਸ ਸਿੰਘ, ਗਗਨਦੀਪ ਸਿੰਘ, ਪੰਚ ਪਾਲ ਸਿੰਘ ਅਤੇ ਗੁਰਮੀਤ ਸਿੰਘ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ 'ਚ ਵਿਸ਼ਵਾਸ ਪ੍ਰਗਟਾਉਂਦਿਆਂ ਭਾਜਪਾ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਫ਼ਾਜ਼ਿਲਕਾ ਤੇ ਜਲਾਲਾਬਾਦ ਖੇਤਰ ਦੇ ਇਨ੍ਹਾਂ ਤਜਰਬੇਕਾਰ ਆਗੂਆਂ ਦੇ ਆਉਣ ਨਾਲ ਭਾਜਪਾ ਨੂੰ ਜ਼ਮੀਨੀ ਪੱਧਰ 'ਤੇ ਵੱਡੀ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਦੀ ਗੁੱਟਬੰਦੀ ਤੋਂ ਤੰਗ ਆ ਕੇ ਹੁਣ ਵਿਕਾਸ ਦੀ ਮੁੱਖ ਧਾਰਾ ਨਾਲ ਜੁੜਨਾ ਚਾਹੁੰਦੇ ਹਨ | ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਜੁੜਨ ਨਾਲ ਜ਼ਿਲ੍ਹੇ 'ਚ ਪਾਰਟੀ ਦਾ ਆਧਾਰ ਹੋਰ ਵਿਸ਼ਾਲ ਹੋਵੇਗਾ | ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਰਮੇਸ਼ ਕਟਾਰੀਆ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ <br/>... ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਦੋਦਾ ਤੋਂ ਅੰਮਿ੍ਤਸਰ ਲਈ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।