29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਫ਼ਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ <br/>

ਫ਼ਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਉਂਦੇ ਹੋਏ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਗਦੀਪ ਕੰਬੋਜ ਗੋਲਡੀ ਤੇ ਅਮਨਦੀਪ ਸਿੰਘ ਗੋਲਡੀ ਮੁਸਾਫਿਰ | ਅਜੀਤ ਤਸਵੀਰ <br/> 28-02-2026
ਫ਼ਾਜ਼ਿਲਕਾ, 27 ਫ਼ਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਇਤਿਹਾਸਕ ਪ੍ਰਤਾਪ ਬਾਗ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਲਈ ਇਕ ਪ੍ਰਭਾਵਸ਼ਾਲੀ ਸਹੁੰ ਚੁੱਕ ਸਮਾਗਮ ਕਰਵਾਇਆ | ਇਸ ਮੌਕੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਦੀ ਮੌਜੂਦਗੀ 'ਚ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ | ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਨਤਾ ਨੇ ਉਨ੍ਹਾਂ 'ਤੇ ਵੱਡੀ ਜ਼ਿੰਮੇਵਾਰੀ ਪਾਈ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਲਈ ਕੀਤੇ ਗਏ ਸਾਰੇ ਵਾਅਦੇ ਪੰਜਾਬ ਸਰਕਾਰ ਵਲੋਂ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ | ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ ਕਿ ਜਲਾਲਾਬਾਦ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਪੰਜ ਸੀਟਾਂ 'ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਉਨ੍ਹਾਂ ਇਸ ਜਿੱਤ ਲਈ ਹਲਕੇ ਦੀ ਜਨਤਾ ਦਾ ਧੰਨਵਾਦ ਕੀਤਾ | ਵਿਧਾਇਕ ਗੋਲਡੀ ਮੁਸਾਫਿਰ ਨੇ ਐਲਾਨ ਕੀਤਾ ਕਿ ਹੁਣ ਵਿਕਾਸ ਕਾਰਜਾਂ ਦੇ ਨੀਂਹ ਪੱਥਰਾਂ ਤੇ ਉਦਘਾਟਨੀ ਪੱਥਰਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੇ ਨਾਂਅ ਵੀ ਲਿਖੇ ਜਾਣਗੇ | ਉਨ੍ਹਾਂ ਕਿਹਾ ਕਿ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹੈ | ਸਮਾਗਮ 'ਚ ਚੇਅਰਮੈਨ ਕੰਬੋਜ ਭਲਾਈ ਬੋਰਡ ਸੁਖਵਿੰਦਰ ਕੰਬੋਜ, ਚੇਅਰਮੈਨ ਰਾਏ ਸਿੱਖ ਬੋਰਡ ਪ੍ਰਕਾਸ਼ ਸਿੰਘ ਵਡਵਾਲ 'ਤੇ ਵੱਡੀ ਗਿਣਤੀ ਵਿਚ ਹਲਕਾ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਤੇ ਬੱਲੂਆਣਾ ਦੇ ਜ਼ਿਲ੍ਹਾ ਪ੍ਰੀਸ਼ਦ 'ਤੇ ਬਲਾਕ ਸੰਮਤੀ ਮੈਂਬਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਰਵਿੰਦਰ ਸਿੰਘ ਅਰੋੜਾ ਅਬੋਹਰ ਦੇ ਉਪ ਮੰਡਲ ਮੈਜਿਸਟਰੇਟ ਦਾ ਸੰਭਾਲਣਗੇ ਚਾਰਜ ਅਗਲੀ ਖ਼ਬਰ ਜਾਖੜ ਦੀ ਅਗਵਾਈ ਹੇਠ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਕਾਂਗਰਸੀ ਆਗੂਆਂ ਨੇ ਭਾਜਪਾ 'ਚ ਕੀਤੀ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।