22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਿੱਖਿਆ ਵਿਭਾਗ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਹਾਇਕ ਉਪਕਰਨ ਵੰਡ ਕੈਂਪ ਲਗਾਇਆ <br/>

ਫ਼ਾਜ਼ਿਲਕਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਉਪਕਰਨ ਵੰਡਦੇ ਹੋਏ ਮੁੱਖ ਮਹਿਮਾਨ ਮੈਡਮ ਖ਼ੁਸ਼ਬੂ ਸਵਨਾ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ | ਅਜੀਤ ਤਸਵੀਰ <br/> 01-03-2026
ਫ਼ਾਜ਼ਿਲਕਾ, 28 ਫਰਵਰੀ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਵਲੋਂ 'ਅਲੀਮਕੋ' ਦੇ ਸਹਿਯੋਗ ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਲੋੜੀਂਦੇ ਸਹਾਇਕ ਉਪਕਰਨ ਵੰਡਣ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ | ਸਮਾਗਮ Ýਚ ਮੈਡਮ ਖ਼ੁਸ਼ਬੂ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਬੱਚਿਆਂ ਨੂੰ ਉਪਕਰਨ ਵੰਡੇ | ਸਮਾਗਮ ਨੂੰ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਦਿਵਿਆਂਗ ਬੱਚਿਆਂ ਅੰਦਰ ਹੁਨਰ ਅਤੇ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੁੰਦੀ, ਬੱਸ ਲੋੜ ਹੈ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਤੇ ਵਿਸ਼ੇਸ਼ ਧਿਆਨ ਦੇਣ ਦੀ | ਉਨ੍ਹਾਂ ਕਿਹਾ ਕਿ ਇਹ ਸਹਾਇਕ ਉਪਕਰਨ ਜਿੱਥੇ ਇਨ੍ਹਾਂ ਬੱਚਿਆਂ ਦੇ ਜੀਵਨ ਨੂੰ ਸੁਖਾਲਾ ਬਣਾਉਣਗੇ, ਉੱਥੇ ਹੀ ਉਨ੍ਹਾਂ ਦੇ ਆਤਮ-ਵਿਸ਼ਵਾਸ ਵਿਚ ਵੀ ਵਾਧਾ ਕਰਨਗੇ | ਉਨ੍ਹਾਂ ਜ਼ੋਰ ਦਿੱਤਾ ਕਿ ਜੇਕਰ ਇਨ੍ਹਾਂ ਬੱਚਿਆਂ ਨੂੰ ਬਰਾਬਰ ਦੇ ਮੌਕੇ ਦਿੱਤੇ ਜਾਣ | ਉਨ੍ਹਾਂ ਸਿੱਖਿਆ ਵਿਭਾਗ ਤੇ ਅਲੀਮਕੋ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਭਲਾਈ ਕੈਂਪ ਲਗਾਉਣਾ ਇਕ ਸ਼ਲਾਘਾਯੋਗ ਕਦਮ ਹੈ | ਮਾਨਸਿਕ ਜਾਂ ਸਰੀਰਕ ਤੌਰ 'ਤੇ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਿਚ ਇਹ ਉਪਕਰਨ ਵਡਮੁੱਲਾ ਯੋਗਦਾਨ ਪਾਉਂਦੇ ਹਨ |

ਪਿਛਲੀ ਖ਼ਬਰ ਪੰਜਾਬ ਸਖੀ ਸ਼ਕਤੀ ਮੇਲੇ ਦੇ ਪਹਿਲੇ ਦਿਨ ਦੀ ਸ਼ਾਮ ਯਾਦਗਾਰੀ ਹੋ ਨਿੱਬੜੀ ਅਗਲੀ ਖ਼ਬਰ ਗੋਪੀਚੰਦ ਕਾਲਜ ਵਲੋਂ ਐਨ.ਸੀ.ਸੀ. ਕੈਡਿਟਾਂ ਲਈ ਸਨਮਾਨ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।