22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਏ.ਡੀ.ਸੀ. ਨੇ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ. ਵੈਕਸੀਨ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਨਾਲ ਕੀਤੀ ਮੀਟਿੰਗ <br/>

ਅਜੀਤ ਡੈਸਕ 01-03-2026
ਫ਼ਾਜ਼ਿਲਕਾ, 28 ਫ਼ਰਵਰੀ (ਦਵਿੰਦਰ ਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ ਦੀ ਪ੍ਰਧਾਨਗੀ ਤੇ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਹਾਜ਼ਰੀ 'ਚ ਜ਼ਿਲ੍ਹਾ ਟਾਸਕ ਫੋਰਸ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਵਿਚ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਲਗਾਈ ਜਾਣ ਵਾਲੀ ਐੱਚ. ਪੀ. ਵੀ. ਵੈਕਸੀਨ ਦੀ ਰਣਨੀਤੀ ਸੰਬੰਧੀ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਨੇ ਦੱਸਿਆ ਕਿ ਸਰਕਾਰ ਵਲੋਂ 28 ਫਰਵਰੀ ਤੋਂ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਨੂੰ ਐੱਚ. ਪੀ. ਵੀ. ਵੈਕਸੀਨ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ | ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਹ ਵੈਕਸੀਨ ਆਉਣ ਵਾਲੇ ਦਿਨਾਂ 'ਚ ਸਿਹਤ ਕੇਂਦਰਾਂ 'ਚ ਡਾਕਟਰਾਂ ਦੀ ਨਿਗਰਾਨੀ ਹੇਠ ਲਗਾਈ ਜਾਵੇਗੀ | ਇਹ ਵਿਸ਼ੇਸ਼ ਮੁਹਿੰਮ ਲਗਾਤਾਰ ਤਿੰਨ ਮਹੀਨੇ ਚੱਲੇਗੀ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਜ਼ਰੂਰ ਕਰਵਾਉਣ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਭਾਰਤ ਵਿਚ ਅÏਰਤਾਂ 'ਚ ਹੋਣ ਵਾਲਾ ਦੂਜਾ ਵੱਡਾ ਕੈਂਸਰ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਪਹਿਲਾਂ ਇਹ ਵੈਕਸੀਨ ਕਾਫ਼ੀ ਮਹਿੰਗੀ ਮਿਲਦੀ ਸੀ, ਪਰ ਹੁਣ ਇਹ ਸਰਕਾਰੀ ਸਿਹਤ ਸੰਸਥਾਵਾਂ 'ਚ ਬਿਲਕੁਲ ਮੁਫ਼ਤ ਲਗਾਈ ਜਾਵੇਗੀ | ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ | ਇਸ ਮੌਕੇ ਡਾ. ਐਰਿਕ, ਡਾ. ਪੰਕਜ ਚੌਹਾਨ, ਡਾ. ਨਵੀਨ ਮਿੱਤਲ, ਡਾ. ਸੁਨੀਤਾ, ਰਾਜੇਸ਼ ਕੁਮਾਰ, ਵਿਨੋਦ ਖੁਰਾਨਾ ਤੇ ਹੋਰ ਵਿਭਾਗਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਫ਼ਾਜ਼ਿਲਕਾ ਵਿਖੇ ਤਿੰਨ ਰੋਜ਼ਾ 'ਪੰਜਾਬ ਸਖੀ ਸ਼ਕਤੀ ਮੇਲੇ' ਦਾ ਸ਼ਾਨਦਾਰ ਆਗਾਜ਼ <br/> ਅਗਲੀ ਖ਼ਬਰ ਪੰਜਾਬ ਸਖੀ ਸ਼ਕਤੀ ਮੇਲੇ ਦੇ ਪਹਿਲੇ ਦਿਨ ਦੀ ਸ਼ਾਮ ਯਾਦਗਾਰੀ ਹੋ ਨਿੱਬੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।