22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਫ਼ਾਜ਼ਿਲਕਾ ਵਿਖੇ ਤਿੰਨ ਰੋਜ਼ਾ 'ਪੰਜਾਬ ਸਖੀ ਸ਼ਕਤੀ ਮੇਲੇ' ਦਾ ਸ਼ਾਨਦਾਰ ਆਗਾਜ਼ <br/>

ਅਜੀਤ ਡੈਸਕ 01-03-2026
ਫ਼ਾਜ਼ਿਲਕਾ, 28 ਫ਼ਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਹੁਨਰ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਵਿੱਢੀ ਮੁਹਿੰਮ ਤਹਿਤ ਫ਼ਾਜ਼ਿਲਕਾ ਵਿਖੇ ਤਿੰਨ ਰੋਜ਼ਾ 'ਪੰਜਾਬ ਸਖੀ ਸ਼ਕਤੀ ਮੇਲਾ-ਸ਼ੁੱਕਰਵਾਰ ਨੂੰ ਸ਼ੁਰੂ ਹੋ ਗਿਆ | ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸਾਂਝੇ ਤੌਰ 'ਤੇ ਜੋਤ ਜਗ੍ਹਾ ਕੇ ਕੀਤਾ | ਮੇਲੇ ਨੂੰ ਸੰਬੋਧਨ ਕਰਦਿਆਂ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਹੁਨਰਮੰਦ ਮਹਿਲਾਵਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਇਹ ਪਲੇਟਫ਼ਾਰਮ ਤਿਆਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਮੇਲੇ ਰਾਹੀਂ ਪੰਜਾਬ ਅਤੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਦਮੀਆਂ ਤੇ ਸ਼ਿਲਪਕਾਰਾਂ ਨੂੰ ਆਪਣੀਆਂ ਵਸਤੂਆਂ ਦੀ ਨੁਮਾਇਸ਼ ਕਰਨ ਲਈ ਇਕ ਸਾਂਝਾ ਮੰਚ ਮਿਲਿਆ ਹੈ | ਵਿਧਾਇਕਾਂ ਨੇ ਖ਼ੁਦ ਸੈੱਲਫ਼ ਹੈਲਪ ਗਰੁੱਪਾਂ ਦੇ ਸਟਾਲਾਂ 'ਤੇ ਜਾ ਕੇ ਖ਼ਰੀਦਦਾਰੀ ਕੀਤੀ ਅਤੇ ਮਹਿਲਾਵਾਂ ਦਾ ਉਤਸ਼ਾਹ ਵਧਾਇਆ | ਮੇਲੇ ਦੇ ਨੋਡਲ ਅਫ਼ਸਰ-ਕਮ-ਵਧੀਕ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਨੇ ਕਿਹਾ ਕਿ ਅਜਿਹੇ ਮੇਲੇ ਸਾਨੂੰ ਸਾਡੀ ਅਮੀਰ ਵਿਰਾਸਤ ਨਾਲ ਜੋੜਦੇ ਹਨ | ਮੇਲੇ ਦੇ ਪਹਿਲੇ ਦਿਨ ਜੋਤੀ ਬੀ. ਐੱਡ. ਕਾਲਜ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਪੇਸ਼ ਕੀਤਾ | ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ 'ਸਾਂਗ' ਅਤੇ ਗਰੁੱਪ ਸਾਂਗ ਪੇਸ਼ ਕੀਤੇ, ਜਦਕਿ ਪੱਲਵੀ ਵਲੋਂ ਮਿਮਿਕਰੀ ਤੇ ਕਵਿਤਾ ਰਾਹੀਂ ਲੋਕਾਂ ਦਾ ਮਨੋਰੰਜਨ ਕੀਤਾ | ਸੀਫੇਟ ਅਬੋਹਰ ਤੋਂ ਡਾ. ਰੁਪਿੰਦਰ ਕੌਰ ਨੇ ਮਹਿਲਾ ਉੱਦਮੀਆਂ ਨੂੰ ਉਤਪਾਦਾਂ ਦੀ ਗੁਣਵੱਤਾ ਅਤੇ ਪੈਕੇਜਿੰਗ ਬਾਰੇ ਅਹਿਮ ਜਾਣਕਾਰੀ ਦਿੱਤੀ | ਪਹਿਲੇ ਦਿਨ ਦੇ ਅੰਤ 'ਚ ਵਧੀਕ ਕਮਿਸ਼ਨਰ ਸੁਭਾਸ਼ ਚੰਦਰ ਵਲੋਂ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ | ਮੇਲੇ 'ਚ ਖਾਣ-ਪੀਣ ਦੇ ਸਟਾਲਾਂ ਦੇ ਨਾਲ-ਨਾਲ ਰੋਜ਼ਾਨਾ ਸ਼ਾਮ ਨੂੰ ਪੰਜਾਬੀ ਗਾਇਕਾਂ ਦੀਆਂ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹਿਣਗੀਆਂ |

ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ <br/> ਅਗਲੀ ਖ਼ਬਰ ਏ.ਡੀ.ਸੀ. ਨੇ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ. ਵੈਕਸੀਨ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਨਾਲ ਕੀਤੀ ਮੀਟਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।