ਜਲਾਲਾਬਾਦ, 28 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਬਰਾਂਚ ਜਲਾਲਾਬਾਦ ਦੀ ਮੀਟਿੰਗ ਪਿੰਡ ਆਲਮਕੇ ਵਾਟਰ ਵਰਕਸ ਤੇ ਬਰਾਂਚ ਪ੍ਰਧਾਨ ਰਾਕੇਸ਼ ਸਿੰਘ ਹੀਰੇਵਾਲਾ ਦੀ ਅਗਵਾਈ ਹੇਠ ਸੰਪੰਨ ਹੋਈ | ਜਿਸ 'ਚ ਸੂਬਾ ਪੈੱ੍ਰਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਬਰਾਂਚ ਜਨਰਲ ਸਕੱਤਰ ਕੁੰਦਨ ਸਿੰਘ ਸਮੇਤ ਵੱਡੀ ਗਿਣਤੀ 'ਚ ਵਰਕਰਾਂ ਨੇ ਸ਼ਿਰਕਤ ਕੀਤੀ | ਮੀਟਿੰਗ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਸਬ ਡਵੀਜ਼ਨ ਜਲਾਲਾਬਾਦ ਤੋਂ ਜੇ.ਈ. ਸੁਖਵਿੰਦਰ ਸਿੰਘ ਵੀ ਉਚੇਚੇ ਤੌਰ 'ਤੇ ਪੁੱਜੇ ਅਤੇ ਵਰਕਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵਰਕਰਾਂ ਨੂੰ ਵਾਟਰ ਸਪਲਾਈ ਸਕੀਮਾਂ ਤੇ ਆਪੋ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮਕੇ ਅਤੇ ਬਰਾਂਚ ਪ੍ਰਧਾਨ ਰਾਕੇਸ਼ ਸਿੰਘ ਹੀਰੇਵਾਲਾ ਵਲੋਂ ਵਰਕਰਾਂ ਨੂੰ ਫ਼ੀਲਡ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਉਣ ਦੇ ਨਾਲ ਨਾਲ, ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਭਾ ਰੋਡ ਪਟਿਆਲਾ ਵਲੋਂ ਵਿਭਾਗੀ ਮੁਖੀ ਦੇ ਪੱਤਰ 1897 ਮਿਤੀ 04-03-2025 ਦਾ ਹਵਾਲਾ ਦਿੰਦੇ ਹੋਏ ਸਮੂਹ ਨਿਗਰਾਨ ਅਤੇ ਕਾਰਜਕਾਰੀ ਇੰਜੀਨੀਅਰਾਂ ਜਾਰੀ ਪੱਤਰ ਨੰਬਰ ਜਸਸ/ਡੀ.ਡੀ.ਏ./133-134 ਮਿਤੀ 12-01-2016 ਇਨਲਿਸਟਮੈਂਟ ਅਤੇ ਆਊਟ ਸੋਰਸ ਵਰਕਰਾਂ ਦੀ ਤਨਖ਼ਾਹ ਵਿਚ ਵਾਧਾ ਕਰਨ ਅਤੇ ਏਰੀਅਲ ਦੇਣ ਦੀ ਮੰਗ ਕੀਤੀ ਗਈ |