22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਫ਼ਾਜ਼ਿਲਕਾ ਦੇ ਸਰਹੱਦੀ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਕੱਚੀਆਂ ਜ਼ਮੀਨਾਂ ਵਾਲਿਆਂ ਨੂੰ ਮਿਲੇਗਾ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ <br/>

ਫ਼ਾਜ਼ਿਲਕਾ ਵਿਖੇ ਮੁਆਵਜ਼ੇ ਦੇ ਐਲਾਨ ਤੋਂ ਬਾਅਦ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਸਨਮਾਨਿਤ ਕਰਦੇ ਹੋਏ ਰਾਏ ਸਿੱਖ ਸਮਾਜ ਦੇ ਅਹੁਦੇਦਾਰ ਤੇ ਕਿਸਾਨ | ਅਜੀਤ ਤਸਵੀਰ <br/> 01-03-2026
ਫ਼ਾਜ਼ਿਲਕਾ, 28 ਫ਼ਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਫ਼ਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਕਿਸਾਨਾਂ ਲਈ ਵੱਡਾ ਫ਼ੈਸਲਾ ਲਿਆ ਹੈ | ਹੁਣ ਹੜ੍ਹ ਪ੍ਰਭਾਵਿਤ ਕੱਚੀਆਂ ਜ਼ਮੀਨਾਂ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੀ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ | ਇਹ ਜਾਣਕਾਰੀ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 'ਆਪ' ਦਫ਼ਤਰ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਦਿੱਤੀ | ਵਿਧਾਇਕ ਸਵਨਾ ਨੇ ਦੱਸਿਆ ਕਿ ਸਾਲ 2015 ਤੋਂ ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਅਤੇ ਖੇਤੀ ਕਰ ਰਹੇ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਮੁਆਵਜ਼ਾ ਮਿਲੇਗਾ | ਇਸ ਤੋਂ ਇਲਾਵਾ ਸਰਕਾਰ ਨੇ ਇਨ੍ਹਾਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਤੇ ਕਿਸਾਨਾਂ ਨੂੰ ਮਾਲਕਾਨਾ ਹੱਕ ਦੇਣ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਰਹੱਦੀ ਖੇਤਰ ਦੇ ਲੋਕ ਇਹ ਮੰਗ ਕਰ ਰਹੇ ਸਨ ਕਿ ਹੜ੍ਹ ਆਉਣ 'ਤੇ ਕੱਚੀ ਜ਼ਮੀਨ ਵਾਲੇ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਦਾ ਸੀ | ਉਨ੍ਹਾਂ ਨੇ ਇਹ ਮੁੱਦਾ ਸਰਕਾਰ ਕੋਲ ਉਠਾਇਆ, ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਰ ਲਗਾ ਦਿੱਤੀ ਹੈ | ਵਿਧਾਇਕ ਨੇ ਕਿ ਦੱਸਿਆ ਲਗਪਗ 3 ਹਜ਼ਾਰ ਏਕੜ ਰਕਬਾ ਹੜ੍ਹ ਨਾਲ ਪ੍ਰਭਾਵਿਤ ਹੋਇਆ ਸੀ, ਜਿਸ ਦਾ ਮੁਆਵਜ਼ਾ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ | ਸਵਨਾ ਨੇ ਪਿਛਲੀਆਂ ਸਰਕਾਰਾਂ 'ਤੇ ਵਰ੍ਹਦਿਆਂ ਕਿਹਾ ਕਿ ਪਹਿਲਾਂ ਕਈ ਸਰਕਾਰਾਂ ਆਈਆਂ ਪਰ ਕਿਸੇ ਨੇ ਵੀ ਇਨ੍ਹਾਂ ਕਿਸਾਨਾਂ ਦੀ ਬਾਂਹ ਨਹੀਂ ਫੜੀ | ਹੁਣ 'ਆਪ' ਸਰਕਾਰ ਨੇ ਕਿਸਾਨਾਂ ਦੀ ਸਾਰ ਲਈ ਹੈ | ਇਸ ਮੌਕੇ ਰਾਏ ਸਿੱਖ ਸਮਾਜ ਪੰਜਾਬ ਦੇ ਪ੍ਰਧਾਨ ਹੰਸਾ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ, ਜਿਨ੍ਹਾਂ ਨੇ ਵਿਧਾਇਕ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਮੀਰਾ ਨਰਸਿੰਗ ਕਾਲਜ ਵਿਖੇ ਦੋ ਰੋਜ਼ਾ ਅਥਲੈਟਿਕ ਮੀਟ ਦੀ ਸ਼ੁਰੂਆਤ <br/> ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।