22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਦਫ਼ਤਰੀ ਕਰਮਚਾਰੀਆਂ 'ਤੇ ਲਾਠੀਚਾਰਜ ਦੀ ਕੀਤੀ ਨਿਖੇਧੀ <br/>

ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਨੰਦਨ ਸਿੰਘ ਤੇ ਸੀ. ਮੀਤ ਪ੍ਰਧਾਨ ਅਸ਼ੋਕ ਸਰਾਰੀ ਜਾਣਕਾਰੀ ਦਿੰਦੇ | ਤਸਵੀਰਾਂ : ਹਰਪ੍ਰੀਤ ਸਿੰਘ ਪਰੂਥੀ <br/> 01-03-2026
ਜਲਾਲਾਬਾਦ, 28 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਮੁਹਾਲੀ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਿਤੀ 25 ਫਰਵਰੀ ਨੂੰ ਪੰਜਾਬ ਸਰਕਾਰ ਦੁਆਰਾ ਦਫ਼ਤਰੀ ਕਰਮਚਾਰੀਆਂ ਤੇ ਕੀਤੇ ਬਲ ਪ੍ਰਯੋਗ ਦਾ ਐਲੀਮੈਂਟਰੀ ਟੀਚਰਜ਼ ਅਧਿਆਪਕ ਯੂਨੀਅਨ ਪੰਜਾਬ ਦੀ ਇਕਾਈ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਜਗਨੰਦਨ ਸਿੰਘ ਤੇ ਅਸ਼ੋਕ ਸਰਾਰੀ ਸੀਨੀਅਰ ਵਾਈਸ ਪ੍ਰਧਾਨ ਨੇ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਅਧੀਨ ਸੇਵਾ ਨਿਭਾ ਰਹੇ ਦਫ਼ਤਰੀ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਲਈ ਮੁਹਾਲੀ ਵਿਖੇ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਸਨ, ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨਾ ਮੰਨ ਕੇ ਉਲਟਾ ਕਰਮਚਾਰੀਆਂ 'ਤੇ ਪੁਲਿਸ ਬਲ ਪ੍ਰਯੋਗ ਕਰ ਸਰਕਾਰ ਆਉਣ ਵਾਲੇ ਸਮੇਂ ਆਪਣੀ ਖ਼ੁਦ ਦੀ ਕਬਰ ਪੁੱਟਣ ਵਾਲਾ ਜਾ ਰਹੀ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਦਫ਼ਤਰੀ ਕਰਮਚਾਰੀਆਂ ਤੇ ਬਾਕੀ ਮੁਲਜ਼ਮ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਤਾਂ ਐਲੀਮੈਂਟਰੀ ਟੀਚਰਜ਼ ਅਧਿਆਪਕ ਯੂਨੀਅਨ ਪੰਜਾਬ ਵਲੋਂ ਕਰਮਚਾਰੀਆਂ ਦੇ ਹੱਕ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹਰ ਪੱਧਰ 'ਤੇ ਸਮਰਥਨ ਦਿੱਤਾ ਜਾਵੇਗਾ | ਇਸ ਦੌਰਾਨ ਦਲੀਪ ਸਿੰਘ ਸੈਣੀ, ਸਤੀਸ਼ ਕੁਮਾਰ, ਬਲਕਾਰ ਸਿੰਘ, ਇੰਦਰਜੀਤ ਸਿੰਘ, ਚਿਮਣ ਸਿੰਘ, ਵੀਰ ਚੰਦ, ਸੁਰਿੰਦਰ ਸਿੰਘ ਆਦਿ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਸਿਹਤ ਮੰਤਰੀ ਜਿਆਣੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ, ਸਰਹੱਦੀ ਖੇਤਰ ਦੀਆਂ ਮੁਸ਼ਕਿਲਾਂ ਤੋਂ... ਅਗਲੀ ਖ਼ਬਰ ਗੋਪੀਚੰਦ ਕਾਲਜ ਅਬੋਹਰ ਵਿਖੇ 'ਲੇਅ ਅਵਾਂਤ ਗਾਰਦ ਵਰਬੌ' ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।