22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਾਬਕਾ ਸਿਹਤ ਮੰਤਰੀ ਜਿਆਣੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ, ਸਰਹੱਦੀ ਖੇਤਰ ਦੀਆਂ ਮੁਸ਼ਕਿਲਾਂ ਤੋਂ ਕਰਵਾਇਆ ਜਾਣੂ <br/>

ਨਵੀਂ ਦਿੱਲੀ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ | ਅਜੀਤ ਤਸਵੀਰ <br/> 01-03-2026
ਫ਼ਾਜ਼ਿਲਕਾ, 28 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਲੋਕਾਂ ਦੀਆਂ ਚਿਰੋਕਣੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਨੌਜਵਾਨ ਭਾਜਪਾ ਆਗੂ ਵਿਕੀ ਬਜਾਜ ਵੀ ਮੌਜੂਦ ਸਨ | ਮੁਲਾਕਾਤ ਦੌਰਾਨ ਸੁਰਜੀਤ ਜਿਆਣੀ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਟੀਲੀ ਤਾਰ ਕਾਰਨ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਰੱਖਿਆ ਮੰਤਰੀ ਨੂੰ ਜਾਣੂ ਕਰਵਾਇਆ | ਉਨ੍ਹਾਂ ਸੁਝਾਅ ਦਿੱਤਾ ਕਿ ਤਾਰ ਨੂੰ ਪਿੱਛੇ ਲਿਜਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਜ਼ਮੀਨ 'ਤੇ ਖੇਤੀਬਾੜੀ ਕਰਨ ਲਈ ਆਉਣ-ਜਾਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ | ਇਸ ਤੋਂ ਇਲਾਵਾ ਫ਼ਾਜ਼ਿਲਕਾ ਦੇ ਪਿੰਡ ਖਿਓ ਵਾਲੀ ਢਾਬ ਤੇ ਲੱਖੇ ਵਾਲੀ ਢਾਬ (ਪਿਨ ਕੋਡ 152121) ਦੇ ਨਿਵਾਸੀਆਂ ਦੀ ਮੰਗ ਰੱਖਦਿਆਂ ਸੁਰਜੀਤ ਜਿਆਣੀ ਨੇ ਡਿਫੈਂਸ ਡਰੇਨ 'ਤੇ ਪੁਲ ਦੇ ਪੁਨਰ ਨਿਰਮਾਣ ਦੀ ਅਪੀਲ ਕੀਤੀ | ਦੱਸਣਯੋਗ ਹੈ ਕਿ ਸਬੂਨਾ ਮੋਜ਼ਮ ਡੀ. ਸੀ. ਬੀ. ਬੁਰਜੀ ਨੰਬਰ 19.4 ਸਥਿਤ ਇਹ ਪੁਲ 1971 ਦੀ ਭਾਰਤ-ਪਾਕਿ ਜੰਗ ਦੌਰਾਨ ਸੁਰੱਖਿਆ ਕਾਰਨਾਂ ਕਰਕੇ 4 ਦਸੰਬਰ 1971 ਨੂੰ ਤੋੜ ਦਿੱਤਾ ਗਿਆ ਸੀ | ਜੰਗ ਖ਼ਤਮ ਹੋਣ ਦੇ ਦਹਾਕਿਆਂ ਬਾਅਦ ਵੀ ਇਹ ਪੁਲ ਦੁਬਾਰਾ ਨਹੀਂ ਬਣ ਸਕਿਆ, ਜਿਸ ਕਾਰਨ ਪਿੰਡ ਮੁਰਾਦ ਵਾਲਾ ਭੌਮਗੜ੍ਹ, ਖਿਓ ਵਾਲੀ ਢਾਬ ਤੇ ਲੱਖੇ ਵਾਲੀ ਢਾਬ ਦਾ ਆਪਸੀ ਸੰਪਰਕ ਟੁੱਟਿਆ ਹੋਇਆ ਹੈ | ਪਿੰਡ ਵਾਸੀਆਂ ਤੇ ਕਿਸਾਨਾਂ ਅਨੁਸਾਰ ਪੁਲ ਨਾ ਹੋਣ ਕਾਰਨ ਉਨ੍ਹਾਂ ਨੂੰ ਖੇਤੀਬਾੜੀ ਦੇ ਕੰਮਾਂ ਲਈ ਲੰਬਾ ਚੱਕਰ ਲਗਾਉਣਾ ਪੈਂਦਾ ਹੈ, ਜਿਸ ਨਾਲ ਸਮੇਂ ਤੇ ਪੈਸੇ ਦੀ ਬਰਬਾਦੀ ਹੁੰਦੀ ਹੈ | ਇਸ ਦੇ ਨਾਲ ਹੀ ਸਕੂਲੀ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਐਂਬੂਲੈਂਸ ਤੇ ਹੋਰ ਜ਼ਰੂਰੀ ਸੇਵਾਵਾਂ ਪਹੁੰਚਣ ਵਿਚ ਦੇਰੀ ਹੋਣ ਕਾਰਨ ਖ਼ਤਰਾ ਬਣਿਆ ਰਹਿੰਦਾ ਹੈ | ਸਾਬਕਾ ਮੰਤਰੀ ਜਿਆਣੀ ਨੇ ਰੱਖਿਆ ਮੰਤਰੀ ਨੂੰ ਅਪੀਲ ਕੀਤੀ ਕਿ ਖੇਤਰ ਦੇ ਵਿਕਾਸ ਤੇ ਲੋਕਾਂ ਦੀ ਸਹੂਲਤ ਲਈ ਇਸ ਪੁਲ ਦਾ ਨਿਰਮਾਣ ਜਲਦੀ ਤੋਂ ਜਲਦੀ ਕਰਵਾਇਆ ਜਾਵੇ |

ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਨੇ ਡੰਗਰ ਖੇੜਾ ਵਿਖੇ ਲਗਾਇਆ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਸਮਾਪਤ <br/> ਅਗਲੀ ਖ਼ਬਰ ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਦਫ਼ਤਰੀ ਕਰਮਚਾਰੀਆਂ 'ਤੇ ਲਾਠੀਚਾਰਜ ਦੀ ਕੀਤੀ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।