ਜਲਾਲਾਬਾਦ,1 ਮਾਰਚ(ਕਰਨ ਚੁਚਰਾ)-ਸਮਾਜ ਸੇਵਾ ਦੇ ਖੇਤਰ ਦੀ ਅਗਾਂਹਵਧੂ ਸੰਸਥਾ ਪਰਸਵਾਰਕ ਸਭਾ ਵਲੋਂ ਹਫ਼ਤਾਵਾਰੀ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਆਗੂ ਸੁਰੇਸ਼ ਚੌਹਾਨ ਨੇ ਦੱਸਿਆ ਕਿ ਕੈਂਪ ਦੌਰਾਨ ਡਾ. ਰਾਜੀਵ ਮਿੱਢਾ ਨੇ ਆਪਣੀਆਂ ਸੇਵਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਕਰੀਬ 54 ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਸਭਾ ਵਲੋਂ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ | ਉਨ੍ਹਾਂ ਦੱਸਿਆ ਕਿ ਸਭਾ ਵਲੋਂ ਬੁੱਧਵਾਰ ਅਤੇ ਐਤਵਾਰ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ ਜਿਸ ਤੋਂ ਹੁਣ ਤੱਕ ਹਜ਼ਾਰਾਂ ਲੋਕ ਲਾਹਾ ਲੈ ਚੁੱਕੇ ਹਨ | ਇਸ ਮੌਕੇ ਵਿਜੇ ਬਾਘਲਾ, ਗੁਰਚਰਨ ਸਿੰਘ ਕਮੀਰੀਆ, ਬਿੱਟੂ ਬੱਬਰ, ਰੌਬਿਨ ਵਾਟਸ, ਰਮੇਸ਼ ਰਾਠੀ, ਮੈਡਮ ਰਮਨ, ਮਾਣਿਕ ਚੌਹਾਨ ਆਦਿ ਹਾਜ਼ਰ ਸਨ |