23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਡੀ.ਏ.ਵੀ. ਕਾਲਜ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ ਪ੍ਰਤੀਯੋਗਤਾ- ਜਾਗਰੂਕਤਾ ਰੈਲੀ ਵੀ ਕੱਢੀ

ਅਜੀਤ ਡੈਸਕ 02-03-2026
ਅਬੋਹਰ, 1 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਡੀ.ਏ.ਵੀ. ਕਾਲਜ ਅਬੋਹਰ ਦੇ ਪਿ੍ੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਅਤੇ ਜਸਪਾਲ ਸਿੰਘ ਅਸਿਸਟੈਂਟ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਾਜ਼ਿਲਕਾ ਦੀ ਅਗਵਾਈ ਹੇਠ ਡੀ.ਏ.ਵੀ. ਕਾਲਜ ਅਬੋਹਰ ਵਿਚ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ ਪ੍ਰਤੀਯੋਗਤਾ ਅਤੇ ਜਾਗਰੂਕਤਾ ਰੈਲੀ ਕੱਢੀ ਗਈ | ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਤਰਸੇਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਕਲੱਬ ਦੇ ਕੰਮਾਂ ਸੰਬੰਧੀ ਜਾਣੂ ਕਰਵਾਇਆ | ਪੋਸਟਰ ਮੇਕਿੰਗ ਪ੍ਰਤੀਯੋਗਤਾ ਵਿਚ ਜ਼ਿਲੇ੍ਹ ਦੇ ਵੱਖ-ਵੱਖ ਕਾਲਜਾਂ ਵਿਚੋਂ ਡੀ.ਏ.ਵੀ ਕਾਲਜ, ਗੋਪੀ ਚੰਦ ਕਾਲਜ, ਭਾਗ ਸਿੰਘ ਖ਼ਾਲਸਾ ਕਾਲਜ, ਜੋਤੀ ਬੀਐਡ ਕਾਲਜ ਫ਼ਾਜ਼ਿਲਕਾ, ਮਹਾਂਰਿਸ਼ੀ ਦਯਾਨੰਦ ਕਾਲਜ ਅਬੋਹਰ ਸਣੇ ਹੋਰ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਜਿਸ ਵਿਚੋਂ ਡੀ.ਏ.ਵੀ. ਕਾਲਜ ਅਬੋਹਰ ਦੇ ਵਿਦਿਆਰਥੀ ਸਮੀਰ ਨੇ ਪਹਿਲਾ, ਗੋਪੀ ਚੰਦ ਕਾਲਜ ਦੀ ਵਿਦਿਆਰਥਣ ਮਨੀਸ਼ਾ ਨੇ ਦੂਜਾ ਅਤੇ ਡੀ.ਏ.ਵੀ. ਦੇ ਵਿਦਿਆਰਥੀ ਅਸ਼ਵਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਮੈਡਮ ਜਤਿੰਦਰ ਕੌਰ, ਮੈਡਮ ਸਿੰਦਰ ਕੌਰ ਅਤੇ ਮੈਡਮ ਪੂਜਾ ਕਾਲੜਾ ਨੇ ਵਿਸ਼ੇਸ਼ ਯੋਗਦਾਨ ਦਿੱਤਾ | ਇਸ ਉਪਰੰਤ ਜ਼ਿਲੇ੍ਹ ਦੇ ਵੱਖ-ਵੱਖ ਵਿੱਦਿਅਕ ਸੰਸਥਾਨਾਂ ਦੇ ਰੈੱਡ ਰਿਬਨ ਕਲੱਬਾਂ ਵਲੋਂ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ | ਵਾਈਸ ਪਿ੍ੰਸੀਪਲ ਡਾ. ਕਿਰਨ ਗਰੋਵਰ ਨੇ ਰੈੱਡ ਰਿਬਨ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਕਾਲਜ ਹਮੇਸ਼ਾ ਹੀ ਸਮਾਜਿਕ ਅਤੇ ਸੰਵੇਦਨਸ਼ੀਲ ਮੁੱਦਿਆਂ ਪ੍ਰਤੀ ਜਾਗਰੂਕ ਕਰਦਾ ਰਹਿੰਦਾ ਹੈ | ਆਉਣ ਵਾਲੇ ਸਮੇਂ ਵਿਚ ਵੀ ਕਾਲਜ ਅਜਿਹੇ ਹੀ ਆਪਣੇ ਫ਼ਰਜ਼ਾਂ ਨੂੰ ਪੂਰਾ ਕਰਦਾ ਰਹੇਗਾ | ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਵਲੋਂ ਸਹਾਇਕ ਅੰਕਿਤ ਕਟਾਰੀਆ, ਅਲੱਗ-ਅਲੱਗ ਕਾਲਜਾਂ ਦੇ ਅਧਿਆਪਕ ਸੋਨੂੰ ਕਪਿਲਾ, ਮਮਤਾ ਜਾਂਗਿੜ, ਡਾ.ਅਨੁਪਾਲ, ਮੈਡਮ ਕੰਵਲਪ੍ਰੀਤ ਕੌਰ, ਡਾ.ਮਨਿੰਦਰ ਸਿੰਘ, ਅਜੇ ਕੁਮਾਰ, ਸੋਨਾ ਸਿੰਘ, ਗਗਨਦੀਪ ਸਿੰਘ, ਸ਼ਿਵਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਰੋੜਵੰਸ਼ ਸਭਾ ਵੱਲੋਂ 45ਵਾਂ ਮੁਫਤ ਮੈਗਾ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਪਰਸਵਾਰਥ ਸਭਾ ਵਲੋਂ ਲਗਾਇਆ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।