15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕੇਂਦਰੀ ਗ੍ਰਹਿ ਮੰਤਰੀ ਦੀ ਰੈਲੀ ਲਈ ਤਿਆਰੀਆਂ-ਪਿੰਡਾਂ ਤੇ ਸ਼ਹਿਰਾਂ 'ਚ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਲਾਮਬੰਦ-ਪਰਨਾਮੀ

ਅਜੀਤ ਡੈਸਕ 02-03-2026
ਮੰਡੀ ਲਾਧੂਕਾ, 1 ਮਾਰਚ (ਰਾਕੇਸ਼ ਛਾਬੜਾ)-ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਭਾਜਪਾ ਦੀ ਚੋਣ ਮੁਹਿੰਮ ਦੇ ਆਗਾਜ਼ ਵਜੋਂ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਅਗਵਾਈ ਹੇਠ 14 ਮਾਰਚ ਨੂੰ ਹੋਣ ਵਾਲੀ ਮੋਗਾ ਰੈਲੀ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ਾਸ ਜੋਸ਼ ਹੈ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਦਫਤਰ ਇੰਚਾਰਜ ਅਤੇ ਮੰਡੀ ਲਾਧੂਕਾ ਮੰਡਲ ਦੇ ਇੰਚਾਰਜ ਨਰਿੰਦਰ ਪਰਨਾਮੀ ਨੇ ਪੱਤਰਕਾਰਾਂ ਦੇ ਨਾਲ ਸਾਂਝੇ ਕੀਤੇ | ਉਨ੍ਹਾਂ ਕਿਹਾ ਹੈ ਪੰਜਾਬ ਦੇ ਲੋਕ ਚੰਗਾ ਸ਼ਾਸਨ ਚਾਹੁੰਦੇ ਹਨ, ਲੋਕਾਂ ਨੂੰ ਭਾਜਪਾ ਵਿੱਚੋਂ ਇਕ ਰੌਸ਼ਨੀ ਦੀ ਕਿਰਨ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਹੈ ਪੰਜਾਬ ਵਿਚ ਡਬਲ ਇੰਜਨ ਦੀ ਸਰਕਾਰ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਦੀ ਹੈ | ਉਨ੍ਹਾਂ ਨੇ ਕਿਹਾ ਹੈ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ 14 ਮਾਰਚ ਦੀ ਰੈਲੀ ਨੂੰ ਸਫਲ ਬਣਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ ਤੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਭਾਜਪਾ ਆਗੂਆਂ ਦਾ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਹੈ ਭਾਜਪਾ ਵਰਕਰ ਇਸ ਰੈਲੀ ਨੂੰ ਸਫਲ ਬਣਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਘਰ-ਘਰ ਤੱਕ ਪਹੁੰਚ ਕਰ ਰਹੇ ਹਨ |
ਪਿਛਲੀ ਖ਼ਬਰ ਆਰੀਅਨਜ਼ ਨਰਸਿੰਗ ਦੇ ਵਿਦਿਆਰਥੀਆਂ ਨੇ ਜੀ.ਐਨ.ਐਮ. ਤੀਜੇ ਸਾਲ ਦੇ ਨਤੀਜਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਾਤਾਰਪੁਰ ਵਿਖੇ ਅਮਿਤ ਸ਼ਾਹ ਦੀ ਮੋਗਾ ਰੈਲੀ ਨੂੰ ਲੈ ਕੇ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।