15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਲੋਕਤੰਤਰ ਸੈਨਾਨੀ ਸੰਘ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ- ਦਿੱਤਾ ਮੰਗ ਪੱਤਰ

ਅਜੀਤ ਡੈਸਕ 02-03-2026
ਅਬੋਹਰ, 1 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)-ਲੋਕਤੰਤਰ ਸੈਨਾਨੀ ਸੰਘ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਦੇ ਹੋਏ ਇਕ ਮੰਗ ਪੱਤਰ ਸੌਂਪਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਲੋਕਤੰਤਰ ਸੈਨਾਨੀ ਸੰਘ ਦੇ ਜਨਰਲ ਸਕੱਤਰ ਰਾਜ ਕੁਮਾਰ ਜੈਨ ਅਤੇ ਖ਼ਜ਼ਾਨਚੀ ਅਸ਼ੋਕ ਕੁਮਾਰ ਵਾਟਸ ਨੇ ਦੱਸਿਆ ਕਿ ਰਾਜਪਾਲ ਨਾਲ ਮੁਲਾਕਾਤ ਦੌਰਾਨ ਮੰਗਾਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਜਿਸ 'ਤੇ ਰਾਜਪਾਲ ਨੇ ਜਲਦ ਹੀ ਸਮੱਸਿਆਵਾਂ ਦਾ ਹੱਲ ਕਰਨ ਦਾ ਵਿਸ਼ਵਾਸ ਦਵਾਇਆ | ਉਨ੍ਹਾਂ ਦੱਸਿਆ ਕਿ ਲੋਕਤੰਤਰ ਸੈਨਾਨੀਆਂ ਨੂੰ ਆਪਾਤਕਾਲੀਨ ਯੋਧਾ ਦਾ ਦਰਜਾ ਨਾ ਦੇ ਕੇ ਸੁਤੰਤਰਤਾ ਸੈਨਾਨੀਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦਿੱਤੀਆਂ ਜਾਣ | ਇਸ ਤੋਂ ਇਲਾਵਾ ਚੰਡੀਗੜ੍ਹ ਦੇ ਲੋਕਤੰਤਰ ਸੈਨਾਨੀਆਂ ਨੂੰ ਵੀ ਲੋਕਤੰਤਰ ਸੈਨਾਨੀ ਦਾ ਦਰਜਾ ਦੇ ਕੇ ਸਨਮਾਨ ਰਾਸ਼ੀ ਅਤੇ ਹੋਰ ਸੁਵਿਧਾਵਾਂ ਦਿੱਤੀਆਂ ਜਾਣ | ਪੰਜਾਬ ਦੇ ਲੋਕਤੰਤਰ ਸੈਨਾਨੀਆਂ ਨੂੰ ਮੈਡੀਕਲ ਸੁਵਿਧਾਵਾਂ, ਬੱਸ ਪਾਸ ਅਤੇ ਪਹਿਚਾਣ ਪੱਤਰ ਵੀ ਜਾਰੀ ਕੀਤੇ ਜਾਣ | ਇਸ ਵਫ਼ਦ ਵਿਚ ਲੋਕਤੰਤਰ ਸੈਨਾਨੀ ਸੰਘ ਦੇ ਪ੍ਰਦੇਸ਼ ਉਪ ਪ੍ਰਧਾਨ ਪ੍ਰੇਮ ਫੁਟੇਲਾ, ਪ੍ਰਦੇਸ਼ ਖ਼ਜ਼ਾਨਚੀ ਅਸ਼ੋਕ ਕੁਮਾਰ ਵਾਟਸ, ਪ੍ਰਦੇਸ਼ ਸਕੱਤਰ ਸੰਜੀਵ ਝਾਂਬ, ਗੌਤਮ ਜੈਨ ਆਦਿ ਹਾਜ਼ਰ ਸਨ | ਮਾਨਯੋਗ ਰਾਜਪਾਲ ਨੇ ਧਿਆਨ ਨਾਲ ਮੰਗਾਂ ਨੂੰ ਪੜਿ੍ਹਆ ਅਤੇ ਵਿਸ਼ਵਾਸ ਦਵਾਇਆ ਕਿ ਜਲਦੀ ਹੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਯੋਗ ਹੱਲ ਕਰਵਾਇਆ ਜਾਵੇਗਾ |
ਪਿਛਲੀ ਖ਼ਬਰ ਕਿਸਾਨਾਂ 'ਤੇ ਪਰਾਲੀ ਸਾੜਨ ਦੇ ਦਰਜ ਪਰਚੇ ਰੱਦ ਕੀਤੇ ਜਾਣ-ਸੰਧੂ ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ 17 ਲੋੜਵੰਦ ਪਰਿਵਾਰਾਂ ਅਤੇ 12 ਟੀਬੀ ਦੇ ਮਰੀਜ਼ਾਂ ਨੂੰ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।