15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕਿਸਾਨਾਂ 'ਤੇ ਪਰਾਲੀ ਸਾੜਨ ਦੇ ਦਰਜ ਪਰਚੇ ਰੱਦ ਕੀਤੇ ਜਾਣ-ਸੰਧੂ

ਅਜੀਤ ਡੈਸਕ 02-03-2026
ਜਲਾਲਾਬਾਦ, 1 ਮਾਰਚ(ਜਤਿੰਦਰ ਪਾਲ ਸਿੰਘ)-ਕਿਸਾਨਾਂ 'ਤੇ ਪਰਾਲੀ ਸਾੜਨ ਦੇ ਕੀਤੇ ਗਏ ਪਰਚੇ ਰੱਦ ਕੀਤੇ ਜਾਣ, ਇਹ ਮੰਗ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਗਰੀਨ ਟਿ੍ਬਿਊਨਲ ਦੀਆਂ ਹਿਦਾਇਤਾਂ ਦੀ ਉਲੰਘਣਾ ਕਰਦੇ ਹੋਏ ਕਿਸਾਨਾਂ 'ਤੇ ਪਰਾਲੀ ਸਾੜਨ ਦੇ ਪਰਚੇ ਦਰਜ ਕੀਤੇ ਗਏ ਹਨ¢ ਗਰੀਨ ਟਿ੍ਬਿਊਨਲ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪਹਿਲਾਂ ਸਹੀ ਮਸ਼ੀਨਰੀ ਉਪਲਬਧ ਕਰਵਾਈ ਜਾਵੇ ਅਤੇ ਨਾਲ ਹੀ ਛੋਟੇ ਕਿਸਾਨਾਂ ਨੂੰ ਨਗਦ ਇਮਦਾਦ ਵੀ ਕੀਤੀ ਜਾਵੇ ਤਾਂ ਜੋ ਕਿ ਕਿਸਾਨ ਪਰਾਲੀ ਨੂੰ ਸਹੀ ਢੰਗ ਦੇ ਨਾਲ ਸੰਭਾਲ ਸਕਣ, ਪਰ ਸਰਕਾਰ ਨੇ ਗਰੀਨ ਟਿ੍ਬਿਊਨਲ ਦੀਆਂ ਸਾਰੀਆਂ ਹਿਦਾਇਤਾਂ ਦੀ ਉਲੰਘਣਾ ਕੀਤੀ¢ ਕਿਸਾਨਾਂ ਨੂੰ ਨਾ ਤਾਂ ਸਹੀ ਮਸ਼ੀਨਰੀ ਉਪਲਬਧ ਕਰਵਾਈ ਗਈ ਅਤੇ ਨਾ ਹੀ ਇਮਦਾਦ ਕੀਤੀ ਗਈ¢ ਇਸ ਲਈ ਹਿਦਾਇਤਾਂ ਦੇ ਉਲਟ ਜਾ ਕੇ ਕੀਤੇ ਗਏ ਪਰਚੇ ਗ਼ਲਤ ਹਨ ਅਤੇ ਇਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ¢

ਪਿਛਲੀ ਖ਼ਬਰ ਕੁੱਟਮਾਰ ਕਰਨ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਲੋਕਤੰਤਰ ਸੈਨਾਨੀ ਸੰਘ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ- ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।