14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

429 ਗਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਕੀਤਾ ਕਾਬੂ

ਅਜੀਤ ਡੈਸਕ 02-03-2026
ਜਲਾਲਾਬਾਦ, 1 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਅਤੇ ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ 429 ਗਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਦਰ ਵਿਖੇ ਦਰਜ ਮੁਕੱਦਮੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਥਾਣਾ ਸਦਰ ਏਰੀਏ ਵਿਚ ਮੌਜੂਦ ਸੀ ਅਤੇ ਪੁਲਿਸ ਪਾਰਟੀ ਵਲੋਂ ਬੀ.ਐੱਸ.ਐਫ. ਦੇ ਕਰਮਚਾਰੀਆਂ ਦੇ ਨਾਲ ਗ਼ਰੀਬਾਂ ਸਾਂਦੜ ਵਿਖੇ ਰੇਤੇ ਦੇ ਖੱਡੇ ਦੇ ਕੋਲ ਨਾਕਾਬੰਦੀ ਕੀਤੀ ਗਈ ਸੀ, ਇਸ ਦੌਰਾਨ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੰੂ ਚੈਕਿੰਗ ਦੌਰਾਨ ਪੁੱਛਗਿੱਛ ਕੀਤੀ ਗਈ ਤਾਂ ਉਸ ਪਾਸੋਂ 425 ਗਰਾਮ ਹੈਰੋਇਨ ਬਰਾਮਦ ਹੋਈ | ਇਸ ਵਿਅਕਤੀ ਦੀ ਪਹਿਚਾਣ ਸੋਨਾ ਸਿੰਘ ਪੁੱਤਰ ਫ਼ਲਕ ਸਿੰਘ ਵਾਸੀ ਚੱਕ ਬਜੀਦਾ ਵਜੋਂ ਹੋਈ ਹੈ, ਨੂੰ ਪੁਲਿਸ ਵੱਲੋਂ ਗਿ੍ਫ਼ਤਾਰ ਕਰਨ ਉਪਰੰਤ ਥਾਣਾ ਸਦਰ ਜਲਾਲਾਬਾਦ ਵਿਖੇ ਐਨ.ਡੀ.ਪੀ.ਐੱਸ. ਐਕਟ ਦੀ ਧਾਰਾ 21/61/85 ਅਧੀਨ ਮੁਕੱਦਮਾ ਨੰਬਰ 32 ਦਰਜ ਕੀਤਾ ਗਿਆ ਹੈ | ਉੱਧਰ, ਥਾਣਾ ਅਮੀਰ ਖ਼ਾਸ ਵਿਖੇ ਦਰਜ ਮੁਕੱਦਮੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਮਿੱਡਾ ਵਿਖੇ ਨਹਿਰ ਦੇ ਪੁਲ ਦੇ ਨਜ਼ਦੀਕ ਪੁੱਜੇ ਅਤੇ ਦੋ ਵਿਅਕਤੀਆਂ ਨੂੰ ਰੋਕ ਕੇ ਉਸ ਦੀ ਤਲਾਸ਼ੀ ਲੈਣ ਤੇ 4 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਹੈਰੋਇਨ ਸਮੇਤ ਸੋਨਾ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਰਾਜ ਸਿੰਘ ਪੁੱਤਰ ਪਾਲਾ ਸਿੰਘ ਵਾਸੀਆਨ ਢਾਣੀ ਨਿਹੰਗਾਂ ਵਾਲੀ ਦਾਖਲੀ ਦਰੋਗ਼ਾ ਨੂੰ ਕਾਬੂ ਕਰਨ ਉਪਰੰਤ ਥਾਣਾ ਅਮੀਰ ਖ਼ਾਸ ਵਿਖੇ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਨੰਬਰ 20 ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ਤੇ ਲੱਖਾਂ ਰੁਪਏ ਦੀ ਮਾਰੀ ਠੱਗੀ, 5 ਲੋਕਾਂ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਕੁੱਟਮਾਰ ਕਰਨ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।