14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਵਿਦੇਸ਼ ਭੇਜਣ ਦੇ ਨਾਂਅ ਤੇ ਲੱਖਾਂ ਰੁਪਏ ਦੀ ਮਾਰੀ ਠੱਗੀ, 5 ਲੋਕਾਂ ਵਿਰੁੱਧ ਮੁਕੱਦਮਾ ਦਰਜ

ਅਜੀਤ ਡੈਸਕ 02-03-2026
ਜਲਾਲਾਬਾਦ, 1 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ਵਿਚ 5 ਲੋਕਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੁਖਚੈਨ ਸਿੰਘ ਪੁੱਤਰ ਭਾਨ ਸਿੰਘ ਵਾਸੀ ਬੂਰ ਵਾਲਾ ਵਲੋਂ ਦਰਖਾਸਤ ਨੰਬਰ 6595-ਪੀ.ਜੀ.ਡੀ.-ਪੀ.ਸੀ. ਮਿਤੀ 19-08-2025 ਨੂੰ ਸੀਨੀਅਰ ਕਪਤਾਨ ਪੁਲਿਸ ਫ਼ਾਜ਼ਿਲਕਾ ਕੋਲ ਦਿੱਤਾ ਗਈ ਸੀ | ਜਿਸ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਸੁਬੇਗ ਸਿੰਘ ਪੁੱਤਰ ਕੁਲਵਿੰਦਰ ਸਿੰਘ, ਬਲਜੀਤ ਕੌਰ ਪਤਨੀ ਸੁਬੇਗ ਸਿੰਘ, ਕੁਲਵਿੰਦਰ ਸਿੰਘ, ਜਸਵੀਰ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀਆਨ ਭਾਰਤ ਨਗਰ ਨੇੜੇ ਰੋਹਿਤ ਪਬਲਿਕ ਸਕੂਲ ਭੱਟੀਆਂ ਵਾਲੀ ਬਸਤੀ ਫ਼ਿਰੋਜ਼ਪੁਰ ਅਤੇ ਅਵਤਾਰ ਸਿੰਘ ਮਹਿਮਾ (ਕਿਸਾਨ ਨੇਤਾ) ਪੁੱਤਰ ਅਜੀਤ ਸਿੰਘ ਵਾਸੀ ਲੱਖੋਕੇ ਬਹਿਰਾਮ ਵਲੋਂ ਉਸ ਪਾਸੋਂ ਕਰੀਬ 15 ਲੱਖ ਰੁਪਏ ਦੀ ਠੱਗੀ ਮਾਰੀ ਹੈ ਅਤੇ ਇਸ ਦੇ ਨਾਲ ਹੀ ਧਮਕੀਆਂ ਦਿੱਤੀਆਂ ਗਈਆਂ ਹਨ | ਇਸ ਦਰਖਾਸਤ ਦੀ ਪੜਤਾਲ ਸੀਨੀਅਰ ਅਫ਼ਸਰਾਂ ਵਲੋਂ ਅਤੇ ਡੀ.ਏ. ਲੀਗਲ ਦੀ ਕਾਨੂੰਨੀ ਰਾਇ ਲੈਣ ਤੋਂ ਬਾਅਦ ਅਪਰੂਵਲ ਥਾਣਾ ਅਮੀਰ ਖ਼ਾਸ ਵਿਖੇ ਪੁੱਜੀ ਹੈ | ਜਿਸ ਤੇ ਸ਼ਿਕਾਇਤਕਰਤਾ ਸੁਖਚੈਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਵਲੋਂ ਥਾਣਾ ਅਮੀਰ ਖ਼ਾਸ ਵਿਖੇ ਸੁਬੇਗ ਸਿੰਘ, ਬਲਜੀਤ ਕੌਰ, ਕੁਲਵਿੰਦਰ ਸਿੰਘ, ਜਸਵੀਰ ਕੌਰ ਅਤੇ ਅਵਤਾਰ ਸਿੰਘ ਦੇ ਖ਼ਿਲਾਫ਼ ਮੁਕੱਦਮਾ ਨੰਬਰ 19 ਮਿਤੀ 28-02-2026 ਨੂੰ ਧਾਰਾ 318(4),64(2),13(2),13(3) ਬੀ.ਐਨ.ਐੱਸ. ਅਧੀਨ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਪਿੰਡ ਰੁਹੇੜਿਆਂ ਵਾਲੀ 'ਚ ਚੋਰਾਂ ਨੇ ਘਰ 'ਚੋਂ ਸੋਨੇ ਚਾਂਦੀ ਦੇ ਗਹਿਣੇ ਅਤੇ ਨਕਦੀ ਕੀਤੀ ਚੋਰੀ ਅਗਲੀ ਖ਼ਬਰ 429 ਗਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।