04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਦੀਪਕ ਸ਼ਰਮਾ ਦੀ ਅਗਵਾਈ ਹੇਠ ਨੌਜਵਾਨ ਹੋਏ ਭਾਜਪਾ 'ਚ ਸ਼ਾਮਿਲ • ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੇ ਸਿਰੋਪਾਉ ਪਾ ਕੇ ਭਾਜਪਾ 'ਚ ਨੌਜਵਾਨਾਂ ਨੂੰ ਕੀਤਾ ਸ਼ਾਮਿਲ

ਅਜੀਤ ਡੈਸਕ 03-03-2026
ਗੁਰੂਹਰਸਹਾਏ, 2 ਮਾਰਚ (ਕਪਿਲ ਕੰਧਾਰੀ)-ਅੱਜ ਭਾਜਪਾ ਨੂੰ ਉਸ ਸਮੇਂ ਬਲ ਮਿਲਿਆ ਜਦ ਇਲਾਕੇ ਦੇ ਕਰੀਬ 100 ਨੌਜਵਾਨਾਂ ਵਲੋਂ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ 100 ਦੇ ਕਰੀਬ ਪੜੇ ਲਿਖੇ ਜਾਗਰੂਕ ਅਤੇ ਸਮਾਜ ਸੇਵਾ ਲਈ ਸਮਰਪਿਤ ਨੌਜਵਾਨ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੋਏ ਹਨ ਅਤੇ ਇਨ੍ਹਾਂ ਸਾਰੇ ਨੌਜਵਾਨਾਂ ਨੂੰ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਵਲੋਂ ਸਿਰੋਪਾਉ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ, ਉਨ੍ਹਾਂ ਨੂੰ ੂ ਪਾਰਟੀ 'ਚ ਬਣਦਾ ਮਾਨ ਸਨਮਾਨ ਦੇਣ ਦਾ ਵਿਸ਼ਵਾਸ ਦਵਾਇਆ | ਨਵੇਂ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੁੂਰਦਰਸ਼ੀ ਸੋਚ, ਮਜ਼ਬੂਤ ਨੇਤਿ੍ਤਵ ਅਤੇ ਰਾਸ਼ਟਰਵਾਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ | ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ ਯੁਵਾ ਦੇਸ਼ ਦੀ ਤਾਕਤ ਹੁੰਦੇ ਹਨ ਜਦ ਯੁਵਾ ਰਾਸ਼ਟਰ ਹਿਤ ਵਿਚ ਇਕੱਠੇ ਹੋ ਜਾਂਦੇ ਹਨ ਤਾਂ ਬਦਲਾਅ ਅਟੱਲ ਹੋ ਜਾਂਦਾ ਹੈ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੇ ਹਰ ਵਰਗ ਨੂੰ ਲਾਭ ਪਹੁੰਚਾਇਆ ਹੈ ਅਤੇ ਭਾਜਪਾ ਹੀ ਉਹ ਪਾਰਟੀ ਹੈ ਜੋ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਦਿੰਦੀ ਹੈ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਹਰ ਪਿੰਡ ਅਤੇ ਵਾਰਡ ਵਿਚ ਭਾਜਪਾ ਦੀ ਸੋਚ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਇਕ ਨਵੀਂ ਟੀਮ ਤਿਆਰ ਕਰਕੇ ਵਿਕਾਸ ਦੀ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸੀਨੀਅਰ ਭਾਜਪਾ ਆਗੂ ਧਰਮਪਾਲ ਧਵਨ, ਨਰੇਸ਼ ਸਿੱਕਰੀ, ਜੀਵਨ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਨਰੂਲਾ, ਵਾਈਸ ਜ਼ਿਲ੍ਹਾ ਪ੍ਰਧਾਨ ਸਾਗਰ ਨਰੂਲਾ, ਸੋਨੂੰ ਭੰਡਾਰੀ, ਹਨੂੰ ਤਿਵਾੜੀ, ਗੁਲਸ਼ਨ ਸ਼ਰਮਾ, ਜੋਗਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਵਿਖੇ ਮਾਇਕ੍ਰੋਬੇਸ ਐਜ਼ ਮੈਡੀਸਿਨ ਦ ਫਿਊਚਰ ਬਿਓਾਡ ਐਂਟੀਬਾਓਟਿਕਸ ਵਿਸ਼ੇ 'ਤੇ ਅੰਤਰਰਾਸ਼ਟਰੀ ਵੈਬੀਨਾਰ... ਅਗਲੀ ਖ਼ਬਰ ਸ਼ੱਕ ਦੀ ਬਿਨਾਅ 'ਤੇ ਕਾਬੂ ਨਸ਼ਾ ਤਸਕਰਾਂ ਕੋਲੋਂ 115 ਗ੍ਰਾਮ ਹੈਰੋਇਨ ਬ੍ਰਾਮਦ • ਡੇਢ ਲੱਖ ਡਰੱਗ ਮਨੀ ਤੇ ਇਲੈਕਟੋ੍ਰਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।