24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 04-03-2026
ਅਬੋਹਰ, 3 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਹਰਸ ਕੁਮਾਰ ਪੁਲਿਸ ਪਾਰਟੀ ਸਮੇਤ ਸਥਾਨਕ ਬਹਾਵਲਵਾਸੀ ਰੋਡ 'ਤੇ ਰੇਲਵੇ ਫਾਟਕ ਨੇੜੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਬੈਠਾ ਨਜ਼ਰ ਆਇਆ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਮੋਮੀ ਲਿਫ਼ਾਫ਼ਾ ਸੁੱਟ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਾ | ਜਦੋਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਤਲਾਸ਼ੀ ਲਈ ਤਾਂ ਉਸ ਪਾਸੋਂ 15 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਸੁਖਦੇਵ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਸੀਡ ਫਾਰਮ ਪੱਕਾ ਵਜੋਂ ਹੋਈ, ਖਿਲਾਫ ਨਗਰ ਥਾਣਾ ਪੁਲਿਸ ਵਲੋਂ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਪੀ. ਡਬਲਯੂ. ਡੀ. ਯੂਨੀਅਨ ਨੇ ਐਕਸੀਅਨ ਮਾਰਫ਼ਤ ਵਿਭਾਗ ਮੁਖੀ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਵੈਟਰਨਰੀ ਯੂਨੀਵਰਸਿਟੀ ਦੀ 18ਵੀਂ ਅਥਲੈਟਿਕ ਮੀਟ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।