26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਨੌਜਵਾਨ ਸਭਾ ਵਲੋਂ ਮੈਡੀਕਲ ਸੇਵਾਵਾਂ ਮੁੜ ਆਰੰਭ

ਅਜੀਤ ਡੈਸਕ 04-03-2026
ਤਲਵੰਡੀ ਭਾਈ, 3 ਮਾਰਚ (ਕੁਲਜਿੰਦਰ ਸਿੰਘ ਗਿੱਲ)-ਨੌਜਵਾਨ ਲੋਕ ਭਲਾਈ ਸਭਾ ਤਲਵੰਡੀ ਭਾਈ ਵਲੋਂ ਸਥਾਨਿਕ ਸ਼ਹੀਦ ਭਗਤ ਸਿੰਘ ਯਾਦਗਾਰੀ ਪਾਰਕ ਵਿਖੇ ਮੈਡੀਕਲ ਸੇਵਾਵਾਂ ਮੁੜ ਤੋਂ ਆਰੰਭ ਕਰ ਦਿੱਤੀਆਂ ਗਈਆਂ ਹਨ | ਪ੍ਰਧਾਨ ਸੁਖਵਿੰਦਰ ਸਿੰਘ ਕਲਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਵਲੋਂ ਲੋਕਾਂ ਦੀ ਸਹੂਲਤ ਲਈ ਮੈਡੀਕਲ ਸੇਵਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਕੁੱਝ ਸਮਾਂ ਖੜ੍ਹੋਤ ਆ ਗਈ ਸੀ ਪਰ ਹੁਣ ਮੁੜ ਤੋਂ ਇਹ ਸੇਵਾ ਆਰੰਭ ਕਰ ਦਿੱਤੀ ਗਈ ਹੈ | ਜਿਸ ਦੇ ਚੱਲਦਿਆਂ ਰੋਜ਼ਾਨਾ ਸਵੇਰੇ 11 ਤੋਂ ਬਾਅਦ ਦੁਪਹਿਰ 01 ਵਜੇ ਤੱਕ ਡਾ. ਹਰਵਿੰਦਰ ਸਿੰਘ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕਰਦੇ ਹਨ ਅਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ |
ਪਿਛਲੀ ਖ਼ਬਰ ਪੁਲਿਸ ਨੇ ਹੈਰੋਇਨ ਪੀਂਦੇ ਨੂੰ ਲਾਈਟਰ ਅਤੇ ਸਿਲਵਰ ਪੇਪਰ ਸਮੇਤ ਦਬੋਚਿਆ ਅਗਲੀ ਖ਼ਬਰ ਕਾਰੋਬਾਰੀ ਦੇ ਘਰੋਂ ਔਰਤਾਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਤੇ ਨਕਦੀ ਚੋਰੀ ਕਰਕੇ ਹੋਈਆਂ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।