26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੀ.ਐਮ. ਸ਼੍ਰੀ ਸਰਕਾਰੀ ਕੰਨਿਆ ਸਕੂਲ ਵਿਖੇ ਵਿਦਿਆਰਥਣਾਂ ਨੂੰ ਐੱਚ.ਪੀ.ਵੀ. ਵੈਕਸਿਨ ਬਾਰੇ ਕੀਤਾ ਜਾਗਰੂਕ

ਅਜੀਤ ਡੈਸਕ 04-03-2026
ਅਬੋਹਰ, 3 ਮਾਰਚ (ਵਿਵੇਕ ਹੂੜੀਆ)-ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਅਬੋਹਰ ਦੇ ਐੱਸ.ਐਮ.ਓ.ਡਾ. ਸੁਰੇਸ਼ ਕੰਬੋਜ ਦੀ ਦੇਖ-ਰੇਖ ਵਿਚ ਅਬੋਹਰ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਐੱਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਲੜੀ ਤਹਿਤ ਪੀ.ਐਮ. ਸ਼੍ਰੀ ਸਰਕਾਰੀ ਕੰਨਿਆ ਸਕੂਲ ਵਿਚ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ | ਬੱਚਿਆਂ ਦੇ ਮਾਹਿਰ ਡਾ.ਸੌਗਾਤ ਜੈਨ ਨੇ ਦੱਸਿਆ ਕਿ ਐੱਚ.ਪੀ.ਵੀ.ਇਕ ਆਮ ਵਾਇਰਸ ਹੈ ਜੋ ਅÏਰਤਾਂ ਵਿਚ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਬਣਦਾ ਹੈ | ਉਨ੍ਹਾਂ ਕਿਹਾ ਕਿ 9 ਤੋਂ 14 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਇਹ ਵੈਕਸੀਨ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਮਾਪਿਆਂ ਦੇ ਮਨਾਂ ਵਿਚ ਫੈਲੇ ਭਰਮ-ਭੁਲੇਖਿਆਂ ਨੂੰ ਦੂਰ ਕਰਨ ਵਿਚ ਸਹਿਯੋਗ ਦੇਣ | ਡਾ.ਜੈਨ ਨੇ ਸਪਸ਼ਟ ਕੀਤਾ ਕਿ ਸਿਹਤ ਵਿਭਾਗ ਵਲੋਂ ਦਿੱਤੀ ਜਾ ਰਹੀ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ | ਡਾ.ਪੂਜਾ ਅਤੇ ਪੀ.ਪੀ.ਯੂਨਿਟ ਇੰਚਾਰਜ ਏ.ਐਨ.ਐਮ. ਦਿਨੇਸ਼ ਰਾਣੀ ਨੇ ਦੱਸਿਆ ਕਿ ਵੀਰਵਾਰ ਤੋਂ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਹ ਵੈਕਸੀਨ ਉਪਲਬਧ ਹੋਵੇਗੀ | ਅਬੋਹਰ ਖੇਤਰ ਵਿਚ 14 ਸਾਲ ਦੀ ਉਮਰ ਪੂਰੀ ਕਰ ਚੁੱਕੀਆਂ ਲਗਭਗ 2114 ਲੜਕੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ | ਇਹ ਟੀਕਾ ਬਿਲਕੁਲ ਮੁਫ਼ਤ ਲਗਾਇਆ ਜਾਵੇਗਾ | ਇਸ ਮੌਕੇ ਪਿ੍ੰਸੀਪਲ ਸੁਨੀਤਾ ਬਿਲੰਦੀ, ਭਰਤ ਸੇਠੀ, ਸੰਜੇ ਕੁਮਾਰ, ਅੰਕੁਸ਼ ਕੁਮਾਰ, ਲਖਵਿੰਦਰ ਕੌਰ ਅਤੇ ਸਕੂਲੀ ਵਿਦਿਆਰਥਣਾਂ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ 'ਚ ਮਨਾਇਆ ਹੋਲੀ ਦਾ ਤਿਉਹਾਰ ਅਗਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਵਿਖੇ ਕਰਵਾਈ ਗਈ ਸਾਲਾਨਾ ਅਥਲੈਟਿਕ ਮੀਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।