27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਰਵਹਿਤਕਾਰੀ ਵਿੱਦਿਆ ਮੰਦਰ ਵਿਖੇ ਮਨਾਈ ਹੋਲੀ

ਅਜੀਤ ਡੈਸਕ 04-03-2026
ਫ਼ਾਜ਼ਿਲਕਾ, 3 ਮਾਰਚ (ਦਵਿੰਦਰ ਪਾਲ ਸਿੰਘ)-ਲਾਲਾ ਸਰਨ ਦਾਸ ਬੂਟਾ ਰਾਮ ਅਗਰਵਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਚ ਹੋਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਛੋਟੇ ਬੱਚਿਆਂ ਨੇ ਰੰਗਾਂ ਅਤੇ ਫੁੱਲਾਂ ਦੀ ਹੋਲੀ ਖੇਡ ਕੇ ਬਸੰਤ ਰੁੱਤ ਦਾ ਸਵਾਗਤ ਕੀਤਾ | ਪ੍ਰੋਗਰਾਮ ਦੌਰਾਨ ਅਧਿਆਪਕਾਂ ਨੇ ਬੱਚਿਆਂ ਨੂੰ ਦੱਸਿਆ ਕਿ 'ਹੋਲੀ' ਸ਼ਬਦ ਦਾ ਅਰਥ 'ਪਵਿੱਤਰਤਾ' ਹੈ | ਇਹ ਤਿਉਹਾਰ ਸਿਰਫ਼ ਮਸਤੀ ਦਾ ਹੀ ਨਹੀਂ, ਸਗੋਂ ਭਗਤ ਪ੍ਰਹਿਲਾਦ ਅਤੇ ਹੋਲਿਕਾ ਦੀ ਕਥਾ ਰਾਹੀਂ ਸਾਨੂੰ ਇਹ ਸਿਖਾਉਂਦਾ ਹੈ ਕਿ ਬੁਰਾਈ ਭਾਵੇਂ ਕਿੰਨੀ ਵੀ ਤਾਕਤਵਰ ਕਿਉਂ ਨਾ ਹੋਵੇ, ਜਿੱਤ ਹਮੇਸ਼ਾ ਸਚਾਈ ਅਤੇ ਨੇਕੀ ਦੀ ਹੀ ਹੁੰਦੀ ਹੈ | ਸਕੂਲ ਕੈਂਪਸ ਵਿਚ ਸ਼ਿਸ਼ੂ ਵਾਟਿਕਾ ਤੋਂ ਲੈ ਕੇ ਯੂ.ਕੇ.ਜੀ. ਜਮਾਤ ਤੱਕ ਦੇ ਬੱਚਿਆਂ ਨੇ ਰਾਧਾ-ਕਿ੍ਸ਼ਨ ਦੇ ਭਜਨਾਂ ਅਤੇ ਹੋਲੀ ਦੇ ਗੀਤਾਂ 'ਤੇ ਸੁੰਦਰ ਨਿ੍ਤ ਪੇਸ਼ ਕੀਤਾ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਮਧੂ ਸ਼ਰਮਾ ਅਤੇ ਸ਼ਿਸ਼ੂ ਵਾਟਿਕਾ ਮੁਖੀ ਸ੍ਰੀਮਤੀ ਵਿਨੀਤਾ ਭੁਸਰੀ ਨੇ ਬੱਚਿਆਂ ਨੂੰ ਹੋਲੀ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਆਪਸੀ ਪਿਆਰ ਨਾਲ ਰਹਿਣ ਦਾ ਸੰਦੇਸ਼ ਦਿੱਤਾ |
ਪਿਛਲੀ ਖ਼ਬਰ ਲਾਲਾ ਜਗਤ ਨਾਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਨੇ ਵਿਜ਼ਡਮ ਕਾਨਵੈਂਟ ਸਕੂਲ ਦੇ ਬੱਚਿਆਂ ਨੂੰ 'ਪੇਪਰ ਰੀਸਾਈਕਲਿੰਗ' ਲਈ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।