27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਲਾਲਾ ਜਗਤ ਨਾਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 04-03-2026
ਜਲਾਲਾਬਾਦ,3 ਮਾਰਚ (ਹਰਪ੍ਰੀਤ ਸਿੰਘ ਪਰੂਥੀ, ਕਰਨ ਚੁਚਰਾ)-ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਅਤੇ ਪਿ੍ੰਸੀਪਲ ਡਾ. ਨਿਤਿਕਾ ਦੀ ਯੋਗ ਅਗਵਾਈ ਹੇਠ ਹੌਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਕਾਲਜ ਦੇ ਪਿ੍ੰਸੀਪਲ ਡਾ.ਨਿਤਿਕਾ ਨੇ ਵਿਦਿਆਰਥੀਆਂ ਨੂੰ ਹੌਲੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਹੋਏ ਰੰਗਾਂ ਦੇ ਮਹੱਤਵ ਬਾਰੇ ਦੱਸਿਆ ਕਿ ਸਾਡੀ ਜ਼ਿੰਦਗੀ ਵਿਚ ਖ਼ੁਸ਼ੀਆਂ ਅਤੇ ਉਮੰਗ ਭਰਦੇ ਹਨ | ਇਹ ਵੀ ਦੱਸਿਆ ਕਿ ਹੌਲੀ ਸਿਰਫ਼ ਰੰਗਾਂ ਦਾ ਹੀ ਤਿਉਹਾਰ ਨਹੀਂ ਸਗੋਂ ਇਹ ਪ੍ਰੇਮ, ਭਾਈਚਾਰੇ ਅਤੇ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ | ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਕਿ ਸਾਨੂੰ ਰੰਗਾਂ ਵਾਂਗ ਜ਼ਿੰਦਗੀ ਵਿਚ ਘੁਲ ਮਿਲ ਕੇ ਰਹਿਣਾ ਚਾਹੀਦਾ ਹੈ | ਇਸ ਮੌਕੇ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਲੱਖਾਂ ਰੁਪਏ ਮੁੱਲ ਦੇ ਚੋਰੀਸ਼ੁਦਾ ਏਅਰ ਕੰਡੀਸ਼ਨਰਾਂ ਸਮੇਤ ਚਾਰ ਕਾਬੂ ਅਗਲੀ ਖ਼ਬਰ ਸਰਵਹਿਤਕਾਰੀ ਵਿੱਦਿਆ ਮੰਦਰ ਵਿਖੇ ਮਨਾਈ ਹੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।