21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅਜੀਤ ਡੈਸਕ 06-03-2026
ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਚਾਣਕਿਆ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੀ ਧੂਮ-ਧਾਮ ਨਾਲ ਆਯੋਜਿਤ ਕੀਤਾ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਲੋਂ ਜੋਤ ਜਗਾ ਕੇ ਅਤੇ ਸਰਸਵਤੀ ਪੂਜਾ ਨਾਲ ਕੀਤੀ ਗਈ | ਸਮਾਰੋਹ ਦਾ ਮੁੱਖ ਉਦੇਸ਼ ਸਾਲ 2025-26 ਦੇ ਅਕਾਦਮਿਕ ਸੈਸ਼ਨ ਦੌਰਾਨ ਵੱਖ-ਵੱਖ ਗਤੀਵਿਧੀਆਂ ਅਤੇ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਹੌਸਲਾ ਵਧਾਉਣਾ ਸੀ | ਸਮਾਗਮ ਦੌਰਾਨ ਪ੍ਰੀਖਿਆਵਾਂ ਅਤੇ ਖੇਡਾਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੋਨੇ ਦੇ ਤਗਮੇ, ਦੂਜੇ ਸਥਾਨ 'ਤੇ ਰਹਿਣ ਵਾਲਿਆਂ ਨੂੰ ਚਾਂਦੀ ਅਤੇ ਤੀਜੇ ਸਥਾਨ ਵਾਲੇ ਵਿਦਿਆਰਥੀਆਂ ਨੂੰ ਕਾਂਸੀ ਦੇ ਤਗਮਿਆਂ ਨਾਲ ਨਿਵਾਜਿਆ ਗਿਆ | ਇਸ ਤੋਂ ਇਲਾਵਾ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹ ਵਰਧਕ ਸਰਟੀਫਿਕੇਟ ਵੀ ਵੰਡੇ ਗਏ | ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਵੰਦਨਾ ਮੱਕੜ ਨੇ ਇਨਾਮ ਜਿੱਤਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ | ਉਨ੍ਹਾਂ ਨੇ ਬੱਚਿਆਂ ਨੂੰ ਆਉਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦਾ ਪ੍ਰਬੰਧ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ ਸੀ, ਜਿਸ ਦੀ ਹਾਜ਼ਰ ਮਹਿਮਾਨਾਂ ਨੇ ਕਾਫ਼ੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਅਬੋਹਰ ਦੇ ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਨੇ ਸੰਭਾਲਿਆ ਚਾਰਜ ਅਗਲੀ ਖ਼ਬਰ ਬਲਾਕ ਸੰਮਤੀ ਅਰਨੀਵਾਲਾ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਨਹੀਂ ਹੋ ਸਕੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।