15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਿਹਤ ਮੰਤਰੀ ਵਲੋਂ ਮਲਟੀਪਰਪਜ਼ ਸਿਹਤ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਜਲਦ ਹੱਲ ਕਰਨ ਦਾ ਭਰੋਸਾ

ਅਜੀਤ ਡੈਸਕ 29-03-2026
ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ 'ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਪੰਜਾਬ ਅਤੇ ਕੰਟਰੈਕਟ 2211 ਹੈੱਡ ਮਲਟੀਪਰਪਜ਼ ਹੈਲਥ ਇੰਪਲਾਈਜ਼ ਫੀਮੇਲ ਯੂਨੀਅਨ ਦੇ ਸੂਬਾਈ ਆਗੂਆਂ ਨਾਲ ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਵਲੋਂ ਇਕ ਅਹਿਮ ਪੈਨਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸਿਹਤ ਸਕੱਤਰ ਪੰਜਾਬ ਕੁਮਾਰ ਰਾਹੁਲ ਅਤੇ ਡਾਇਰੈਕਟਰ ਐਨ.ਐੱਚ.ਐਮ. ਡਾ. ਬਲਵਿੰਦਰ ਕੌਰ ਸਮੇਤ ਹੋਰ ਉੱਚ ਅਧਿਕਾਰੀ ਹਾਜ਼ਰ ਸਨ | ਮੀਟਿੰਗ ਦੌਰਾਨ ਮਲਟੀਪਰਪਜ਼ ਕਾਡਰ ਦਾ ਨਾਮ ਬਦਲਣ ਦੀ ਮੰਗ 'ਤੇ ਸਹਿਮਤੀ ਜਤਾਈ ਗਈ | ਇਸ ਤੋਂ ਇਲਾਵਾ ਸਮਾਨ ਕੰਮ ਸਮਾਨ ਤਨਖ਼ਾਹ ਤਹਿਤ ਕੋਡ ਆਫ਼ ਕੰਡੱਕਟ ਵਾਲੇ ਮਾਮਲਿਆਂ ਦਾ ਜਲਦ ਨਿਪਟਾਰਾ ਕਰਨ, ਯਾਤਰਾ ਭੱਤਾ, ਵਰਦੀ ਅਤੇ ਡਾਈਟ ਭੱਤੇ ਇਕ ਮਹੀਨੇ ਦੇ ਅੰਦਰ ਬਹਾਲ ਕਰਨ ਅਤੇ ਕੇਂਦਰੀ ਸਕੇਲ ਵਾਲੇ ਮੁਲਾਜ਼ਮਾਂ 'ਤੇ ਪੰਜਾਬ ਸਕੇਲ ਲਾਗੂ ਕਰਨ ਵਰਗੀਆਂ ਮੰਗਾਂ 'ਤੇ ਵਿਚਾਰ ਕੀਤਾ ਗਿਆ | ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿਚ ਮਲਟੀਪਰਪਜ਼ ਕਾਡਰ ਦੇ ਚੁਣੇ ਹੋਏ 270 ਮੇਲ ਅਤੇ 72 ਫੀਮੇਲ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ | ਦੂਜੇ ਪਾਸੇ ਸੂਬਾ ਸਕੱਤਰ ਸੁਖਜਿੰਦਰ ਸਿੰਘ ਫ਼ਾਜ਼ਿਲਕਾ ਅਤੇ ਸੂਬਾ ਪ੍ਰੈੱਸ ਸਕੱਤਰ ਰਵਿੰਦਰ ਸ਼ਰਮਾ ਫ਼ਾਜ਼ਿਲਕਾ ਨੇ ਸਪਸ਼ਟ ਕੀਤਾ ਕਿ ਜੇਕਰ ਮੰਗਾਂ ਨੂੰ ਅਮਲੀ ਰੂਪ ਵਿਚ ਹੱਲ ਨਾ ਕੀਤਾ ਗਿਆ ਤਾਂ ਅਪ੍ਰੈਲ ਮਹੀਨੇ ਵਿਚ ਪਟਿਆਲਾ ਵਿਖੇ ਮੰਤਰੀ ਦੇ ਹਲਕੇ ਵਿਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਗੁਰਪ੍ਰੀਤ ਸਿੰਘ ਮੰਗਵਾਲ, ਹਰਵਿੰਦਰ ਸਿੰਘ ਛੀਨਾ, ਰਣਦੀਪ ਸਿੰਘ ਫ਼ਤਿਹਗੜ੍ਹ, ਸਰਬਜੀਤ ਕੌਰ ਨਵਾਂਸ਼ਹਿਰ ਅਤੇ ਹੋਰ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਦਾ ਧਰਨਾ 14ਵੇਂ ਦਿਨ ਵੀ ਜਾਰੀ, ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਦਿਨ-ਦਿਹਾੜੇ ਘਰ 'ਚੋਂ ਗੈਸ ਸਿਲੰਡਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।