01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪਿੰਡ ਜੰਡਵਾਲਾ ਹਨੂਵੰਤਾ ਦਾ ਖੇਡ ਮੈਦਾਨ 8 ਮਹੀਨਿਆਂ ਤੋਂ ਪਾਣੀ 'ਚ ਡੁੱਬਿਆ, ਖਿਡਾਰੀਆਂ ਦਾ ਭਵਿੱਖ ਦਾਅ 'ਤੇ

ਅਜੀਤ ਡੈਸਕ 12-04-2026
ਅਬੋਹਰ, 11 ਅਪ੍ਰੈਲ (ਵਿਵੇਕ ਹੂੜੀਆ)-ਪਿੰਡ ਜੰਡਵਾਲਾ ਹਨੂਵੰਤਾ ਵਿਚ ਨੌਜਵਾਨਾਂ ਲਈ ਬਣਾਇਆ ਗਿਆ ਖੇਡ ਮੈਦਾਨ ਪਿਛਲੇ ਕਰੀਬ 8 ਮਹੀਨਿਆਂ ਤੋਂ ਪਾਣੀ ਨਾਲ ਭਰਿਆ ਹੋਇਆ ਹੈ, ਜਿਸ ਕਾਰਨ ਸਥਾਨਕ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਧੀਰ ਭਾਦੂ ਨੇ ਖੇਡ ਮੈਦਾਨ ਦਾ ਦੌਰਾ ਕੀਤਾ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਹਾਜ਼ਰ ਨੌਜਵਾਨਾਂ ਨੇ ਦੱਸਿਆ ਕਿ ਉਹ ਰੋਜ਼ਾਨਾ ਇਸ ਮੈਦਾਨ ਵਿਚ ਅਭਿਆਸ ਕਰਦੇ ਸਨ ਅਤੇ ਕਈ ਖਿਡਾਰੀਆਂ ਨੇ ਇਸੇ ਗਰਾਊਾਡ ਵਿਚ ਮਿਹਨਤ ਕਰਕੇ ਸਰਕਾਰੀ ਨੌਕਰੀਆਂ ਵੀ ਪ੍ਰਾਪਤ ਕੀਤੀਆਂ ਹਨ ਪਰ ਪਿਛਲੇ ਕਈ ਮਹੀਨਿਆਂ ਤੋਂ ਮੈਦਾਨ ਵਿਚ ਪਾਣੀ ਜਮਾਂ ਹੋਣ ਕਾਰਨ ਉਹ ਪ੍ਰੈਕਟਿਸ ਨਹੀਂ ਕਰ ਪਾ ਰਹੇ, ਜਿਸ ਦਾ ਸਿੱਧਾ ਅਸਰ ਉਨ੍ਹਾਂ ਦੀ ਫਿਟਨੈੱਸ ਅਤੇ ਆਉਣ ਵਾਲੀਆਂ ਭਰਤੀਆਂ ਦੀ ਤਿਆਰੀ 'ਤੇ ਪੈ ਰਿਹਾ ਹੈ | ਨੌਜਵਾਨਾਂ ਦੀ ਸਾਰ ਲੈਂਦਿਆਂ ਸੁਧੀਰ ਭਾਦੂ ਨੇ ਕਿਹਾ ਕਿ ਇਕ ਪਾਸੇ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੀ ਹੈ, ਪਰ ਦੂਜੇ ਪਾਸੇ ਖੇਡ ਸਹੂਲਤਾਂ ਦੀ ਅਜਿਹੀ ਹਾਲਤ ਚਿੰਤਾਜਨਕ ਹੈ | ਉਨ੍ਹਾਂ ਦੱਸਿਆ ਕਿ ਚਾਰ ਕਿੱਲਿਆਂ ਵਿਚ ਫੈਲਿਆ ਇਹ ਮੈਦਾਨ ਪਾਣੀ ਵਿਚ ਡੁੱਬਣ ਕਾਰਨ ਇੱਥੇ ਲੱਗੇ ਦਰਖ਼ਤ ਸੁੱਕ ਰਹੇ ਹਨ ਅਤੇ ਲੋਹੇ ਦੇ ਪੋਲ ਜੰਗਾਲੇ ਜਾ ਰਹੇ ਹਨ | ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਵਿਧਾਇਕ ਅਤੇ ਹਲਕਾ ਇੰਚਾਰਜ ਤੱਕ ਵੀ ਪਹੁੰਚ ਕੀਤੀ, ਪਰ ਕੋਈ ਹੱਲ ਨਹੀਂ ਨਿਕਲਿਆ | ਸੁਧੀਰ ਭਾਦੂ ਨੇ ਭਰੋਸਾ ਦਿੱਤਾ ਕਿ ਉਹ ਨੌਜਵਾਨਾਂ ਨੂੰ ਨਾਲ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਮਿਲਣਗੇ ਅਤੇ ਇਸ ਸਮੱਸਿਆ ਦੇ ਜਲਦ ਹੱਲ ਦੀ ਮੰਗ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਇੰਦਰਮੋਹਨ ਲਕੇਸਰ, ਅਮਿੱਤ ਮਾਹਰ, ਸੁਰੇਸ਼, ਬਲਾਕ ਸਮਿਤੀ ਮੈਂਬਰ ਰਾਮ ਸਰੂਪ, ਨਰੇਸ਼, ਸਰਪੰਚ ਗੰਗਾਦੇਵ, ਵਿਜੇ ਅÏਲਖ, ਪਿ੍ੰਸ ਅਤੇ ਜਤਿੰਦਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਰੁਣ ਨਾਰੰਗ ਨੇ ਮੀਂਹ ਅਤੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ ਕਿਹਾ, ਹਰ ਪੀੜਤ ਕਿਸਾਨ ਨੂੰ ਮਿਲੇਗਾ ਬਣਦਾ ਮੁ... ਅਗਲੀ ਖ਼ਬਰ ਅੱਠਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 10 ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਨਾਂਅ ਦਰਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।