03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮਥੁਰਾ ਹਾਦਸੇ 'ਚ ਸ਼ਰਧਾਲੂਆਂ ਦੀ ਮੌਤ 'ਤੇ ਵਪਾਰ ਮੰਡਲ ਅਤੇ ਸ੍ਰੀ ਗਊ ਰਕਸ਼ਿਣੀ ਸਭਾ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 12-04-2026
ਫ਼ਾਜ਼ਿਲਕਾ, 11 ਅਪ੍ਰੈਲ (ਦਵਿੰਦਰ ਪਾਲ ਸਿੰਘ)-ਮਥੁਰਾ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਿਤ ਸ਼ਰਧਾਲੂਆਂ ਦੀ ਹੋਈ ਬੇਵਕਤੀ ਮੌਤ 'ਤੇ ਫ਼ਾਜ਼ਿਲਕਾ ਦੇ ਵਪਾਰ ਮੰਡਲ ਅਤੇ ਸ੍ਰੀ ਗਊ ਰਕਸ਼ਿਣੀ ਸਭਾ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ | ਅੱਜ ਇੱਥੇ ਹੋਈ ਇਕ ਸਾਂਝੀ ਮੀਟਿੰਗ ਦੌਰਾਨ ਸਮੂਹ ਅਹੁਦੇਦਾਰਾਂ ਨੇ ਇਸ ਘਟਨਾ ਨੂੰ ਬੇਹੱਦ ਪੀੜਾਦਾਇਕ ਅਤੇ ਮਨ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਦੱਸਿਆ | ਵਪਾਰ ਮੰਡਲ ਅਤੇ ਸ੍ਰੀ ਗਊ ਰਕਸ਼ਿਣੀ ਸਭਾ ਦੇ ਪ੍ਰਧਾਨ ਅਸ਼ੋਕ ਗੁਲਬੱਧਰ ਨੇ ਕਿਹਾ ਕਿ ਮਥੁਰਾ ਵਰਗੇ ਪਵਿੱਤਰ ਅਸਥਾਨ 'ਤੇ ਦਰਸ਼ਨਾਂ ਲਈ ਗਏ ਸ਼ਰਧਾਲੂਆਂ ਨਾਲ ਅਜਿਹਾ ਭਾਣਾ ਵਰਤਣਾ ਸਮੁੱਚੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਨ੍ਹਾਂ ਪ੍ਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਰਹਿ ਗਏ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ | ਸਭਾ ਦੇ ਜਨਰਲ ਸਕੱਤਰ ਰੌਸ਼ਨ ਲਾਲ ਭੂਸਰੀ ਅਤੇ ਖ਼ਜ਼ਾਨਚੀ ਰਾਜਾ ਰਾਮ ਸਚਦੇਵਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੂਰਾ ਸਮਾਜ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ | ਵਪਾਰ ਮੰਡਲ ਫ਼ਾਜ਼ਿਲਕਾ ਦੇ ਚੇਅਰਮੈਨ ਪ੍ਰਫੁੱਲ ਨਾਗਪਾਲ ਨੇ ਵੀ ਇਸ ਹਾਦਸੇ 'ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ | ਕਿਰਿਆਨਾ ਐਸੋਸੀਏਸ਼ਨ ਦੀ ਸੂਬਾਈ ਇਕਾਈ ਦੇ ਚੇਅਰਮੈਨ ਕਿ੍ਸ਼ਨ ਲਾਲ ਜਸੂਜਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਾਦਸੇ ਦੇ ਸ਼ਿਕਾਰ ਹੋਏ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਅਤੇ ਹਰ ਸੰਭਵ ਸਹਾਇਤਾ ਤੁਰੰਤ ਮੁਹੱਈਆ ਕਰਵਾਈ ਜਾਵੇ |
ਪਿਛਲੀ ਖ਼ਬਰ ਆਫ਼ੀਸਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਲਗਾਇਆ ਜਾਵੇਗਾ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਅਗਲੀ ਖ਼ਬਰ ਅਧਿਆਪਕਾਂ ਲਈ ਸਿਰਦਰਦੀ ਬਣੀ ਸੁਸਤ 'ਐਮ-ਸਟਾਰ' ਐਪ, ਮਾਸਟਰ ਕੇਡਰ ਯੂਨੀਅਨ ਵਲੋਂ ਤਿੱਖੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।