03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 12-04-2026
ਫ਼ਾਜ਼ਿਲਕਾ, 11 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਤਿਆਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਪਿੰਡ ਸਾਬੂਆਣਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਕੰਮ ਤੋਂ ਘਰ ਜਾ ਰਿਹਾ ਸੀ ਤਾਂ ਪਿੰਡ ਸੈਣੀਆਂ ਨਜ਼ਦੀਕ ਜੈ ਲਾਲ ਪੁੱਤਰ ਰਾਮ ਕੁਮਾਰ ਵਾਸੀ ਪਿੰਡ ਸਾਬੂਆਣਾ ਅਤੇ ਇਕ ਅਣਪਛਾਤੇ ਵਿਅਕਤੀ ਨੇ ਉਸ ਨੂੰ ਘੇਰ ਕੇ ਪੁਰਾਣੀ ਰੰਜਸ਼ ਕਾਰਨ ਉਸ ਦੀ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੇ ਐਫ.ਸੀ.ਆਈ. ਦੇ ਮੁਲਾਜ਼ਮ ਨੂੰ ਮਾਰੀ ਟੱਕਰ ਅਗਲੀ ਖ਼ਬਰ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਬੀ.ਐਡ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।