03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਾਲਾ ਜੀ ਜਨਮ ਉਤਸਵ 'ਤੇ ਸ੍ਰੀ ਰਾਮ ਕਿਰਪਾ ਸੇਵਾ ਸੰਘ ਵਲੋਂ ਵਿਸ਼ਾਲ ਖ਼ੂਨਦਾਨ ਕੈਂਪ ਅੱਜ

ਅਜੀਤ ਡੈਸਕ 12-04-2026
ਫ਼ਾਜ਼ਿਲਕਾ, 11 ਅਪ੍ਰੈਲ (ਦਵਿੰਦਰ ਪਾਲ ਸਿੰਘ)-ਮਾਨਵਤਾ ਦੀ ਸੇਵਾ ਦੇ ਸੰਕਲਪ ਨਾਲ ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਸ੍ਰੀ ਬਾਲਾ ਜੀ ਮਹਾਰਾਜ ਦੇ ਪਾਵਨ ਜਨਮ ਉਤਸਵ ਨੂੰ ਸਮਰਪਿਤ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ ਅੱਜ 12 ਅਪ੍ਰੈਲ ਦਿਨ ਐਤਵਾਰ ਨੂੰ ਸ੍ਰੀ ਬਾਲਾ ਜੀ ਧਾਮ ਮੰਦਿਰ ਵਿਖੇ ਆਯੋਜਿਤ ਕੀਤਾ ਜਾਵੇਗਾ | ਸੁਸਾਇਟੀ ਦੇ ਮੁੱਖ ਪ੍ਰਬੰਧਕ ਰਾਜੀਵ ਕੁਕਰੇਜਾ ਨੇ ਦੱਸਿਆ ਕਿ 'ਖ਼ੂਨਦਾਨ ਮਹਾਂ ਦਾਨ' ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਅਤੇ ਹਸਪਤਾਲਾਂ ਵਿਚ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਬਾਲਾ ਜੀ ਮਹਾਰਾਜ ਦਾ ਜਨਮ ਉਤਸਵ ਸੇਵਾ ਦੇ ਕਾਰਜਾਂ ਨਾਲ ਮਨਾਉਣਾ ਸੰਸਥਾ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਸੰਸਥਾ ਵਲੋਂ ਇਲਾਕੇ ਦੇ ਨੌਜਵਾਨਾਂ ਅਤੇ ਸਮਾਜ ਸੇਵੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ ਇਸ ਕੈਂਪ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖ਼ੂਨਦਾਨ ਕਰਕੇ ਕਿਸੇ ਦੀ ਕੀਮਤੀ ਜਾਨ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ | ਕੈਂਪ ਦੀਆਂ ਤਿਆਰੀਆਂ ਲਈ ਸੰਸਥਾ ਦੇ ਸਮੂਹ ਮੈਂਬਰ ਅਤੇ ਸੇਵਾਦਾਰ ਸਰਗਰਮੀ ਨਾਲ ਜੁੜੇ ਹੋਏ ਹਨ |
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼- ਰਾਜ ਭੁਪਿੰਦਰ ਸਿੰਘ ਖੰਗੂੜਾ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਨੇ ਐਫ.ਸੀ.ਆਈ. ਦੇ ਮੁਲਾਜ਼ਮ ਨੂੰ ਮਾਰੀ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।