03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮਾਸਟਰ ਬੂਟਾ ਸਿੰਘ ਚਿਮਨੇਵਾਲਾ ਮੁੜ ਬਣੇ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ

ਅਜੀਤ ਡੈਸਕ 12-04-2026
ਫ਼ਾਜ਼ਿਲਕਾ, 11 ਅਪ੍ਰੈਲ (ਅਮਰਜੀਤ ਸ਼ਰਮਾ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਰਜਿ.ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਮਾਸਟਰ ਬੂਟਾ ਸਿੰਘ ਚਿਮਨੇਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਦਫ਼ਤਰ ਵਿਖੇ ਹੋਈ | ਇਸ ਮੀਟਿੰਗ ਵਿਚ ਐਸੋਸੀਏਸ਼ਨ ਦੀ ਕਾਰਜਕਾਰਨੀ ਦੇ ਤਿੰਨ ਸਾਲ ਪੂਰੇ ਹੋਣ 'ਤੇ ਪਿਛਲੀ ਕਾਰਜਕਾਰਨੀ ਨੂੰ ਭੰਗ ਕਰ ਦਿੱਤਾ ਗਿਆ | ਇਸ ਤੋਂ ਬਾਅਦ ਨਵੀਂ ਕਾਰਜਕਾਰਨੀ ਦੀ ਚੋਣ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਅਤੇ ਸਰਪ੍ਰਸਤ ਕੇਵਲ ਕ੍ਰਿਸ਼ਨ ਸੇਠੀ ਦੀ ਦੇਖ ਰੇਖ ਵਿਚ ਹੋਈ | ਮੀਟਿੰਗ ਵਿਚ ਹਾਜ਼ਰ ਸਮੂਹ ਮੈਂਬਰਾਂ ਨੇ ਮਾਸਟਰ ਬੂਟਾ ਸਿੰਘ ਚਿਮਨੇਵਾਲਾ ਦੀਆਂ ਪਿਛਲੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਇਕ ਵਾਰ ਫਿਰ ਤੋਂ ਸਰਬਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ | ਉਨ੍ਹਾਂ ਦਾ ਨਾਮ ਦੇਵਰਾਜ ਵਲੋਂ ਪੇਸ਼ ਕੀਤਾ ਗਿਆ | ਜਿਸ ਦੀ ਹਿਮਾਇਤ ਰਾਜ ਕੁਮਾਰ ਗੁੰਬਰ, ਸੂਰਜ ਪ੍ਰਕਾਸ਼ ਖੁਰਾਨਾ, ਈਸ਼ਰ ਦਾਸ ਆਦਿ ਨੇ ਕੀਤੀ | ਇਸ ਤੋਂ ਇਲਾਵਾ ਮਾ.ਟਹਿਲ ਸਿੰਘ ਸੈਣੀ ਨੂੰ ਜਨਰਲ ਸਕੱਤਰ ਅਤੇ ਹਰਬੰਸ ਲਾਲ ਕਟਾਰੀਆਂ ਨੂੰ ਖ਼ਜ਼ਾਨਚੀ ਚੁਣਿਆ ਗਿਆ | ਇਸ ਮੌਕੇ ਇਕ ਵਾਰ ਫਿਰ ਤੋਂ ਐਸੋਸੀਏਸ਼ਨ ਦਾ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਮਾਸਟਰ ਬੂਟਾ ਸਿੰਘ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਅਬੋਹਰ ਦੇ ਵਿਦਿਆਰਥੀਆਂ ਨੇ ਪੀ.ਐੱਸ. ਟੈੱਟ ਪ੍ਰੀਖਿਆ 'ਚ ਗੱਡੇ ਝੰਡੇ ਬੀ.ਐਡ ਅਤੇ ਡੀ.ਐ... ਅਗਲੀ ਖ਼ਬਰ ਗੋਪੀ ਚੰਦ ਕਾਲਜ ਵਿਖੇ ਬੀ.ਏ ਦੀਆਂ ਵਿਦਿਆਰਥਣਾਂ ਲਈ ਕੀਤੀ ਫੇਅਰਵੈੱਲ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।