14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਅਜੀਤ ਡੈਸਕ 13-04-2026
ਜਲਾਲਾਬਾਦ, 12 ਅਪ੍ਰੈਲ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ. ਸੀ ਕਾਰਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਗੁਮਾਨੀ ਵਾਲਾ ਖੂਹ ਸੂਏ ਦੇ ਪੁਲ ਦੀ ਪਟੜੀ ਦੇ ਨੇੜੇ ਪੁੱਜੀ ਤਾਂ ਪਟੜੀ 'ਤੇ ਖੜ੍ਹਾ ਇੱਕ ਵਿਅਕਤੀ ਪੁਲਿਸ ਨੂੰ ਵੇਖ ਕੇ ਖਿਸਕਣ ਲੱਗਿਆ | ਸ਼ੱਕ ਦੀ ਬਿਨਾਅ 'ਤੇ ਬਲਵਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਹੰਸਾ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਨੂੰ ਕਾਬੂ ਕਰਕੇ ਤਲਾਸ਼ੀ ਲੈਣ ਤੇ ਉਸ ਕੋਲੋਂ 35 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸੇ ਤਰਾਂ ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜੀਤ ਬਹਾਦਰ ਉਰਫ਼ ਰਾਜੂ ਪੁੱਤਰ ਗੁਰਬਹਾਦਰ ਵਾਸੀ ਮੁਹੱਲਾ ਰਠੋੜਾ ਵਾਲਾ ਹੈਰੋਇਨ ਵੇਚਣ ਦਾ ਆਦੀ ਹੈ | ਪੁਲਿਸ ਵਲੋਂ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ 4.25 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪਰਸਵਾਰਥ ਸਭਾ ਵਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।