14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬਾਬਾ ਦੀਪ ਸਿੰਘ ਨਗਰ ਤੋਂ ਕਈ ਪਰਿਵਾਰ ਹਲਕਾ ਵਿਧਾਇਕ ਦੀ ਹਾਜ਼ਰੀ 'ਚ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ ਵਿਧਾਇਕ ਬਣਨ ਤੋਂ ਬਾਅਦ ਕਿਸੇ ਨਾਲ ਵੀ ਕੋਈ ਧੱਕਾ ਨਹੀਂ ਹੋਣ ਦਿੱਤਾ-ਵਿਧਾਇਕ ਗੋਲਡੀ ਕੰਬੋਜ

ਅਜੀਤ ਡੈਸਕ 13-04-2026
ਜਲਾਲਾਬਾਦ, 12 ਅਪ੍ਰੈਲ(ਜਤਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਵਿਚ ਲਗਾਤਾਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਵਿਧਾਇਕ ਦੇ ਮਿਲਵਰਤਨ ਵਾਲੇ ਸੁਭਾਅ ਦੇ ਕਾਰਨ ਬੀਤੇ ਦਿਨ ਬਾਬਾ ਦੀਪ ਸਿੰਘ ਨਗਰ ਤੋਂ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ¢ ਜਿਨ੍ਹਾਂ ਨੂੰ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਸਨਮਾਨਿਤ ਕਰਦੇ ਹੋਏ ਪਾਰਟੀ ਵਿਚ ਸ਼ਾਮਲ ਕੀਤਾ¢ ਬਾਬਾ ਦੀਪ ਸਿੰਘ ਨਗਰ ਦੇ ਕਮਰੀਆ ਪਰਿਵਾਰ ਸਮੇਤ ਅਨੇਕਾਂ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ¢ ਇਸ ਮੌਕੇ ਵਿਧਾਇਕ ਗੋਲਡੀ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਲ਼ੋਂ ਜਿੱਥੇ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਕਰਕੇ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ¢ ਵਿਧਾਇਕ ਨੇ ਦੱਸਿਆ ਕਿ ਜਲਾਲਾਬਾਦ ਵਿਚ ਪੀਣ ਵਾਲੇ ਸਾਫ਼ ਪਾਣੀ ਲਈ ਨਵਾਂ ਪ੍ਰੋਜੈਕਟ ਲਗਾਇਆ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ¢ ਉਨ੍ਹਾਂ ਨੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਬਾਬਾ ਦੀਪ ਸਿੰਘ ਨਗਰ ਦੇ ਲੋਕਾਂ ਨਾਲ ਉਨ੍ਹਾਂ ਦਾ ਪੁਰਾਣਾ ਨਾਤਾ ਹੈ ਅਤੇ ਉਹ ਇਲਾਕੇ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਰਹਿਣਗੇ¢ ਵਿਧਾਇਕ ਗੋਲਡੀ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਪੁਰਾਣੇ ਸਿਵਲ ਹਸਪਤਾਲ ਨੂੰ ਗਹਿਣੇ ਰੱਖ ਕੇ ਨੁਕਸਾਨ ਪਹੁੰਚਾਇਆ ਗਿਆ ਸੀ¢ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲ਼ੋਂ ਉਸ ਹਸਪਤਾਲ ਨੂੰ ਦੁਬਾਰਾ ਚਾਲੂ ਕਰਨ ਲਈ ਫ਼ੰਡ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਲੋਕਾਂ ਨੂੰ ਸਹੂਲਤ ਮਿਲੇਗੀ¢ ਇਸ ਦੌਰਾਨ ਉਨ੍ਹਾਂ ਨੇ ਸੀਵਰੇਜ ਸਮੱਸਿਆ ਦੇ ਹੱਲ ਲਈ ਅਸਥਾਈ ਤੌਰ 'ਤੇ ਟਰੀਟਮੈਂਟ ਪਲਾਂਟ ਲਗਾਉਣ ਅਤੇ ਭਵਿੱਖ ਵਿਚ ਵੱਡਾ ਪ੍ਰੋਜੈਕਟ ਸ਼ੁਰੂ ਕਰਨ ਦੀ ਗੱਲ ਵੀ ਕੀਤੀ¢ ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵ ਰਾਜ ਸ਼ਰਮਾ, ਆੜ੍ਹਤੀ ਯੂਨੀਅਨ ਜਲਾਲਾਬਾਦ ਦੇ ਪ੍ਰਧਾਨ ਮਨਜੀਤ ਸਿੰਘ ਜੱਜ ਦਰਗਨ , ਆਪ ਆਗੂ ਅੰਕੁਸ਼ ਮੁਟਨੇਜਾ, ਜਰਨੈਲ ਸਿੰਘ ਮੁਖੀਜਾ ਤੋਂ ਇਲਾਵਾ ਸ਼ਹਿਰ ਦੇ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ¢
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਨੇ ਸੰਗਰੂਰ 'ਚ ਕੱਢਿਆ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।