14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 13-04-2026
ਫ਼ਾਜ਼ਿਲਕਾ, 12 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਚੰਦਭਾਨ ਡਰੇਨ ਦੀ ਪਟੜੀ ਨੇੜੇ ਪੁੱਜੀ ਤਾਂ ਜਸਵਿੰਦਰ ਸਿੰਘ ਉਰਫ਼ ਬੱਬੂ ਪੁੱਤਰ ਮੋਹਨ ਸਿੰਘ ਵਾਸੀ ਖਿਓ ਵਾਲਾ ਬੋਦਲਾ ਹਾਲ ਆਬਾਦ ਨਵਾਂ ਸਲੇਮਸ਼ਾਹ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਉਸ ਕੋਲੋਂ ਲਾਈਟਰ, ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਵਰਿੰਦਾਵਨ ਕਿਸ਼ਤੀ ਹਾਦਸੇ 'ਚ ਸ਼ਰਧਾਲੂਆਂ ਦੀ ਮੌਤ 'ਤੇ ਜਨ ਸੇਵਾ ਸੁਸਾਇਟੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਬਾਬਾ ਦੀਪ ਸਿੰਘ ਨਗਰ ਤੋਂ ਕਈ ਪਰਿਵਾਰ ਹਲਕਾ ਵਿਧਾਇਕ ਦੀ ਹਾਜ਼ਰੀ 'ਚ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ ਵਿਧਾਇਕ ਬਣਨ ਤੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।