13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

18ਵੇਂ ਫ਼ਾਜ਼ਿਲਕਾ ਵਿਰਾਸਤ ਮੇਲੇ ਦੀ ਤੀਜੀ ਸ਼ਾਮ 'ਜਸ਼ਨ ਏ ਹੌਸਲਾ' ਦੇ ਨਾਮ-ਯੁਵਾ ਪ੍ਰਤਿਭਾਵਾਂ ਨੇ ਬਿਖੇਰੀ ਆਪਣੀ ਚਮਕ

ਅਜੀਤ ਡੈਸਕ 13-04-2026
ਫ਼ਾਜ਼ਿਲਕਾ, 12 ਅਪ੍ਰੈਲ (ਸ. ਰ.)-ਸਰਹੱਦੀ ਸ਼ਹਿਰ ਫ਼ਾਜ਼ਿਲਕਾ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਦੇ ਹੋਏ 'ਗ੍ਰੈਜੂਏਟਸ ਵੈੱਲਫੇਅਰ ਐਸੋਸੀਏਸ਼ਨ' ਵਲੋਂ ਕਰਵਾਏ ਜਾ ਰਹੇ 18ਵੇਂ ਫ਼ਾਜ਼ਿਲਕਾ ਵਿਰਾਸਤ ਮੇਲੇ ਦੀ ਤੀਜੀ ਸ਼ਾਮ ਬੇਹੱਦ ਯਾਦਗਾਰੀ ਰਹੀ | 'ਜਸ਼ਨ-ਏ-ਹੌਂਸਲਾ ਫ਼ਾਜ਼ਿਲਕਾ' ਨੂੰ ਸਮਰਪਿਤ ਇਸ ਸ਼ਾਮ ਨੇ ਸਥਾਨਕ ਨੌਜਵਾਨਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਦੇ ਜਜ਼ਬੇ ਨੂੰ ਇਕ ਨਵਾਂ ਮੰਚ ਪ੍ਰਦਾਨ ਕੀਤਾ | ਪ੍ਰੋਗਰਾਮ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮ ਪਤਨੀ ਖ਼ੁਸ਼ਬੂ ਸਾਵਨਸੁਖਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਦੇ ਨਾਲ ਪ੍ਰੈੱਸ ਕਲੱਬ ਫ਼ਾਜ਼ਿਲਕਾ ਦੇ ਪ੍ਰਧਾਨ ਦਵਿੰਦਰ ਪਾਲ ਸਿੰਘ ਦੁਰੇਜਾ ਅਤੇ ਬੀ.ਐੱਸ.ਐਫ ਦੀ 65ਵੀਂ ਬਟਾਲੀਅਨ ਦੇ ਕਮਾਡੈਂਟ ਵੀ.ਬੀ. ਯਾਦਵ ਵੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਮੇਲੇ ਦੀ ਤੀਜੀ ਸ਼ਾਮ ਦਾ ਮੁੱਖ ਖਿੱਚ ਦਾ ਕੇਂਦਰ ਉਨ੍ਹਾਂ ਨੌਜਵਾਨ ਪ੍ਰਤਿਭਾਵਾਂ ਨੂੰ ਸਨਮਾਨਿਤ ਕਰਨਾ ਰਿਹਾ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ | ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਪੇਸ਼ਕਾਰੀਆਂ ਨਾਲ ਹੋਈ ਜਿਸ ਵਿਚ ਸੰਗੀਤ, ਨਾਚ ਅਤੇ ਕਲਾ ਦਾ ਅਨੋਖਾ ਸੰਗਮ ਦੇਖਣ ਨੂੰ ਮਿਲਿਆ | ਵਿਧਾਇਕ ਸਵਨਾ ਨੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਰਾਸਤ ਮੇਲਾ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਇਕ ਅਹਿਮ ਜਰੀਆਂ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿ ਕੇ ਸਮਾਜ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ | ਬੀ.ਐੱਸ.ਐਫ ਕਮਾਡੈਂਟ ਵੀ.ਬੀ. ਯਾਦਵ ਨੇ ਵੀ ਸਰਹੱਦੀ ਖੇਤਰ ਦੇ ਲੋਕਾਂ ਦੇ ਹੌਸਲੇ ਦੀ ਪ੍ਰਸ਼ੰਸਾ ਕੀਤੀ | ਮੇਲੇ ਦੌਰਾਨ ਲੱਗੀਆਂ ਸਟਾਲਾਂ ਅਤੇ ਪ੍ਰਦਰਸ਼ਨੀਆਂ ਨੇ ਵੀ ਲੋਕਾਂ ਦਾ ਧਿਆਨ ਖਿੱਚਿਆ, ਜਿੱਥੇ ਪੁਰਾਣੇ ਫ਼ਾਜ਼ਿਲਕਾ ਦੀ ਝਲਕ ਦਿਖਾਈ ਗਈ | ਅੰਤ ਵਿਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਮੁੱਖ ਮਹਿਮਾਨਾਂ ਦਾ ਸਨਮਾਨ ਕੀਤਾ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਪਿੰਡ ਪੰਜਾਵਾ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਤੇਜਪਾਲ ਸਿੰਘ ਕੁੰਡਲ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਸਿਮਰਨਜੀਤ ਸਿੰਘ ਮਾਨ ਨੇ ਜ਼ਿੰਮੇਵਾਰੀ ਸੌਂਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।