16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ, ਦੁਕਾਨਦਾਰਾਂ ਦੇ ਚਲਾਨ ਕੱਟੇ

ਅਜੀਤ ਡੈਸਕ 17-04-2026
ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਤੰਬਾਕੂ ਵਿਰੋਧੀ ਮੁਹਿੰਮ ਨੂੰ ਤੇਜ਼ ਕਰਦਿਆਂ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ | ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਅਤੇ ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ.ਸੁਨੀਤਾ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਟੀਮਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਦੁਕਾਨਦਾਰਾਂ ਅਤੇ ਜਨਤਕ ਥਾਵਾਂ 'ਤੇ ਨਿਯਮ ਤੋੜਨ ਵਾਲੇ ਲੋਕਾਂ ਦੇ ਚਲਾਨ ਕੱਟੇ ਗਏ | ਐੱਸ.ਐਮ.ਓ. ਸੀ.ਐੱਚ.ਸੀ ਡੱਬਵਾਲਾ ਕਲਾਂ ਡਾ.ਪੰਕਜ ਚੌਹਾਨ ਅਤੇ ਵਿਜੈ ਕੁਮਾਰ ਨਾਗਪਾਲ ਦੀ ਅਗਵਾਈ ਹੇਠ ਹੈਲਥ ਵੈਲਨੈਸ ਸੈਂਟਰ ਟਾਹਲੀ ਵਾਲਾ ਬੋਦਲਾ ਦੇ ਅਧੀਨ ਆਉਂਦੇ ਪਿੰਡਾਂ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਸ ਦੌਰਾਨ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਅਤੇ ਨਿਯਮਾਂ ਦੇ ਉਲਟ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੇ ਮੌਕੇ 'ਤੇ ਚਲਾਨ ਕੀਤੇ ਗਏ | ਚੈਕਿੰਗ ਦੌਰਾਨ ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਗੰਭੀਰ ਬਿਮਾਰੀਆਂ, ਜਿਵੇਂ ਕਿ ਕੈਂਸਰ ਅਤੇ ਸਾਹ ਦੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨਾ ਕਾਨੂੰਨੀ ਅਪਰਾਧ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਬਲਦੇਵ ਰਾਜ, ਜਤਿੰਦਰ ਕੁਮਾਰ ਸਾਮਾ ਅਤੇ ਦੀਪਕ ਸ਼ਰਮਾ ਸਮੇਤ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਸੀ. ਵੱਲ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮਜ਼ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀ... ਅਗਲੀ ਖ਼ਬਰ ਇਸਰੋ ਦੇ 'ਯੁਵਿਕਾ' ਪ੍ਰੋਗਰਾਮ ਲਈ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਵਿਦਿਆਰਥਣ ਨਵਨਪ੍ਰੀਤ ਕੌਰ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।