15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਅਜੀਤ ਡੈਸਕ 17-04-2026
ਅਬੋਹਰ, 16 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਅਤੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਿਲਾ ਹੌਲਦਾਰ ਰਾਜਪਾਲ ਕੌਰ ਪੁਲਿਸ ਪਾਰਟੀ ਸਮੇਤ ਪਿੰਡ ਤੂਤ ਵਾਲਾ ਨੇੜੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਇਕ ਵਿਅਕਤੀ ਅਤੇ ਇਕ ਔਰਤ ਮੋਟਰਸਾਈਕਲ 'ਤੇ ਆ ਰਹੇ ਸਨ | ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ 20 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਜੋਗਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਅਤੇ ਸੁਖਵਿੰਦਰ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਪਿੰਡ ਤੂਤ ਵਾਲਾ ਵਜੋਂ ਹੋਈ | ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਉਕਤ ਵਿਅਕਤੀ ਅਤੇ ਔਰਤ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਬਿੰਨੀ ਖ਼ਾਲਸਾ ਨੇ ਵਿਸਾਖੀ ਮੌਕੇ ਪ੍ਰਾਚੀਨ ਸ਼ਿਵ ਮੰਦਰ ਦੀ ਉਸਾਰੀ ਲਈ ਦਿੱਤਾ ਸਹਿਯੋਗ ਅਗਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਦਾ ਸੀ.ਬੀ.ਐਸ.ਈ. ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।